ਲੁਧਿਆਣਾ: ਥਾਣਾ ਲਾਡੂਵਾਲ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮਹਿੰਦਰਪਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਪਿੰਡ ਤਲਵੰਡੀ ਕਲਾਂ ਨੇੜੇ ਧੁੱਸੀ ਬੰਨ ਕੋਲ ਤਲਾਸ਼ੀ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਕਲਾਂ ਧੁੱਸੀ ਬੰਨ ਕੋਲੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣੇਦਾਰ ਪ੍ਰੇਮ ਲਾਲ ਦੀ ਅਗਵਾਈ ਹੇਠ ਪੁਲੀਸ ਨੇ ਮੁਲਜ਼ਮ ਤੋਂ ਪੁੱਛ ਪੜਤਾਲ ਲਈ ਕਾਰਵਾਈ ਆੰਰਭ ਦਿੱਤੀ ਹੈ। -ਨਿੱਜੀ ਪੱਤਰ ਪ੍ਰੇਰਕ