ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਸਤੰਬਰ
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਸਲੇਮ ਟਾਬਰੀ ਸਥਿਤ ਚਰਚ ਦੇ ਨੇੜੇ ਗਸ਼ਤ ਕਰ ਰਹੀ ਸੀ ਕਿ ਪਤਾ ਲਗਾ ਕਿ ਪੀਰੂ ਬੰਦਾ ਮੁਹੱਲਾ ਸਲੇਮ ਟਾਬਰੀ ਵਾਸੀ ਅਜੇ ਸਿੱਧੂ ਨਸ਼ੀਲੇ ਪਾਊਡਰ ਦੀ ਸਪਲਾਈ ਦੇਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲੀਸ ਨੇ ਤੁਰੰਤ ਛਾਪਾ ਮਾਰ ਕੇ ਉਸਨੂੰ ਕਾਬੂ ਕਰ ਲਿਆ। ਪੁਲੀਸ ਮੁਲਾਜ਼ਮਾਂ ਵੱਲੋਂ ਲਈ ਗ ਤਲਾਸ਼ੀ ਦੌਰਾਨ ਉਸ ਕੋਲੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਪੁਲੀਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।