ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਸਤੰਬਰ
ਥਾਣਾ ਦੁੱਗਰੀ ਦੀ ਪੁਲੀਸ ਨੇ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਅਗਵਾਈ ਹੇਠਲੀ ਪੁਲੀਸ ਪਾਰਟੀ ਐਲਆਈਜੀ ਫਲੈਟ ਫੇਸ ਤਿੰਨ ਅਰਬਨ ਅਸਟੇਟ ਦੁੱਗਰੀ ਨੇੜੇ ਗਸ਼ਤ ਕਰ ਰਹੀ ਸੀ ਤਾਂ ਪੈਦਲ ਆ ਰਹੇ ਸਾਗਰ ਕੁਮਾਰ ਵਾਸੀ ਸ਼ਹੀਦ ਕਰਨੈਲ ਸਿੰਘ ਨਗਰ ਪੱਖੋਵਾਲ ਰੋਡ ਨੂੰ ਸ਼ੱਕਦੀ ਬਿਨਾਅ ਤੇ ਰੋਕਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਵੱਲੋਂ ਉਸਨੂੰ ਗ੍ਰਿਫ਼ਤਾਰ ਕਰਕੇ ਹੋਰ ਪੁਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਨਸ਼ਾਂ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।