ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 3 ਮਈ ਇੱਥੋਂ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਦਾਗਰ ਸਿੰਘ ਉਰਫ ਕਾਲੀ ਪੁੱਤਰ ਬਲਜੀਤ ਸਿੰਘ ਪਿੰਡ ਡਹਿਰ ਨੂੰ 35 ਗ੍ਰਾਮ...
Advertisement
ਨਿੱਜੀ ਪੱਤਰ ਪ੍ਰੇਰਕ
ਚਮਕੌਰ ਸਾਹਿਬ, 3 ਮਈ
Advertisement
ਇੱਥੋਂ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਦਾਗਰ ਸਿੰਘ ਉਰਫ ਕਾਲੀ ਪੁੱਤਰ ਬਲਜੀਤ ਸਿੰਘ ਪਿੰਡ ਡਹਿਰ ਨੂੰ 35 ਗ੍ਰਾਮ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਕੋਲੋਂ 10,125 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸੁਦਾਗਰ ਸਿੰਘ ਖ਼ਿਲਾਫ਼ ਪਹਿਲਾਂ ਵੀ 14 ਅਪਰੈਲ ਨੂੰ ਕੇਸ ਦਰਜ ਕਰ ਕੇ 30 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਸੀ। ਥਾਣਾ ਮੁਖੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਮੌਜਲੀਦੀਨਪੁਰ ਦੇ ਦਵਿੰਦਰ ਸਿੰਘ ਉਰਫ਼ ਅਮਨਾ ਪੁੱਤਰ ਦਿਲਬਾਗ ਸਿੰਘ ਵਿਰੁੱਧ ਵੀ ਐੱਨਡੀਪੀਐੱਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ। ਅਦਾਲਤ ਤੋਂ ਮਨਜ਼ੂਰੀ ਹਾਸਲ ਕਰ ਕੇ ਤਿੰਨ ਮਹੀਨਿਆਂ ਲਈ ਸਰਕਾਰੀ ਹਸਪਤਾਲ ਰੂਪਨਗਰ ਦੇ ਡੀਅਡਿਕਸ਼ਨ ਸੈਂਟਰ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।
Advertisement
