ਚੋਰੀ ਦੇ ਮੋਬਾਈਲ ਫੋਨ ਸਮੇਤ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 27 ਅਗਸਤ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਫੋਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸਲੇਮ ਟਾਬਰੀ ਸਰਵਿਸ ਰੋਡ ਪਾਸ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 27 ਅਗਸਤ
Advertisement
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਚੋਰੀ ਦੇ ਮੋਬਾਈਲ ਫੋਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਚਰਨ ਸਿੰਘ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਸਲੇਮ ਟਾਬਰੀ ਸਰਵਿਸ ਰੋਡ ਪਾਸ ਮੌਜੂਦ ਸੀ। ਇਸ ਦੌਰਾਨ ਪਤਾ ਚੱਲਿਆ ਕਿ ਭਾਵੇਸ਼ ਰਾਜਪੂਤ ਵਾਸੀ ਅਮਨ ਨਗਰ ਨੂੰ ਬਾਬਾ ਅੰਬੇਦਕਰ ਸਾਹਿਬ ਭਵਨ ਦੇ ਸਾਹਮਣੇ ਪਾਰਕ ਵਿੱਚ ਬੈਠ ਕੇ ਲੁੱਟੇ ਮੋਬਾਈਲ ਫੋਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲੀਸ ਨੇ ਉਸ ਨੂੰ ਮੌਕੇ ਤੋਂ ਕਾਬੂ ਕਰਕੇ ਉਸ ਕੋਲੋਂ ਵੱਖ-ਵੱਖ ਕੰਪਨੀਆਂ ਦੇ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ। ਉਸਦੇ ਸਾਥੀ ਸੁਖਵਿੰਦਰ ਸਿੰਘ ਦੀ ਭਾਲ ਜਾਰੀ ਹੈ।
Advertisement
Advertisement
×

