ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 7 ਜੂਨ
ਥਾਣਾ ਹੈਬੋਵਾਲ ਦੀ ਪੁਲੀਸ ਨੇ ਇਕ ਮੋਬਾਈਲ ਫੋਨ ਚੋਰ ਨੂੰ ਗ੍ਰਿਫ਼ਤਾਰ ਕਰਕੇ ਵੱਖ ਵੱਖ ਕੰਪਨੀਆਂ ਦੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਨੂੰ ਮੁਹੰਮਦ ਇਜ਼ਹਾਰ ਆਲਮ ਵਾਸੀ ਹਰਗਬਿੰਦ ਨਗਰ ਨੇ ਸ਼ਿਕਾਇਤ ਦਿੱਤੀ ਹੈ ਕਿ ਗਰਮੀ ਕਾਰਨ ਉਸਨੇ ਆਪਣੇ ਕਮਰੇ ਦਾ ਦਰਵਾਜ਼ਾ ਖੁੱਲ੍ਹਾ ਛੱਡ ਦਿੱਤਾ ਸੀ। ਜਦੋਂ ਉਹ ਸਵੇਰੇ ਉੱਠਿਆ ਤਾਂ ਉਸ ਦੇ ਸਿਰਹਾਣੇ ਪਿਆ ਮੋਬਾਈਲ ਫੋਨ ਗਾਇਬ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ ਤਫਤੀਸ਼ ਉਪਰੰਤ ਮੁਹੰਮਦ ਇਮਤਿਆਜ਼ ਆਲਮ ਵਾਸੀ ਜਵੰਦ ਵਿਹਾਰ ਹੈਬੋਵਾਲ ਨੂੰ ਗ੍ਰਿਫ਼ਤਾਰ ਕਰਕੇ ਵੱਖ ਵੱਖ ਕੰਪਨੀਆਂ ਦੇ ਛੇ ਮੋਬਾਈਲ ਫੋਨ ਬਰਾਮਦ ਕੀਤੇ ਹਨ।