ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਚੋਰੀ ਦੇ ਮੋਟਰਸਾਈਕਲ ਸਣੇ ਕਾਬੂ

ਪੱਤਰ ਪ੍ਰੇਰਕਮਾਛੀਵਾੜਾ, 29 ਦਸੰਬਰ ਸਥਾਨਕ ਪੁਲੀਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਵਿੰਦਰ ਰਾਮ ਵਾਸੀ ਬੂਥਗੜ੍ਹ ਜੱਟਾਂ, ਥਾਣਾ ਕੂੰਮਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਗਸ਼ਤ ’ਤੇ ਸੀ, ਜਦੋਂ ਮੁਖ਼ਬਰ...
Advertisement
ਪੱਤਰ ਪ੍ਰੇਰਕਮਾਛੀਵਾੜਾ, 29 ਦਸੰਬਰ

ਸਥਾਨਕ ਪੁਲੀਸ ਨੇ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਵਿੰਦਰ ਰਾਮ ਵਾਸੀ ਬੂਥਗੜ੍ਹ ਜੱਟਾਂ, ਥਾਣਾ ਕੂੰਮਕਲਾਂ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਗਸ਼ਤ ’ਤੇ ਸੀ, ਜਦੋਂ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਬਲਵਿੰਦਰ ਰਾਮ ਮੋਟਰਸਾਈਕਲ ਚੋਰੀ ਕਰਕੇ ਵੇਚਦਾ ਹੈ ਤੇ ਅੱਜ ਵੀ ਚੋਰੀ ਦੇ ਮੋਟਰਸਾਈਕਲ ’ਤੇ ਘੁੰਮ ਰਿਹਾ ਹੈ। ਪੁਲੀਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਕਾਬੂ ਕੀਤਾ। ਜਦੋਂ ਉਸ ਦੇ ਮੋਟਰਸਾਈਕਲ ਦੀ ਜਾਂਚ ਕੀਤੀ ਤਾਂ ਉਹ ਚੋਰੀ ਦਾ ਨਿਕਲਿਆ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਨੇ ਇਹ ਮੋਟਰਸਾਈਕਲ ਮੁਹਾਲੀ ਤੋਂ ਚੋਰੀ ਕੀਤਾ ਸੀ। ਪੁਲੀਸ ਅਨੁਸਾਰ ਇਸ ਤੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

 

Advertisement