ਚੋਰੀ ਦੇ ਮੋਟਰਸਾਈਕਲਾਂ ਸਣੇ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ ਖੰਨਾ, 28 ਫਰਵਰੀ ਥਾਣਾ ਸਿਟੀ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਤਰਵਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਰਤਨਹੇੜੀ ਨੇੜੇ ਨਾਕਾਬੰਦੀ ਦੌਰਾਨ ਮੁਖਬਰ ਤੋਂ ਮਿਲੀ ਜਾਣਕਾਰੀ ਦੇ ਆਧਾਰ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 28 ਫਰਵਰੀ
Advertisement
ਥਾਣਾ ਸਿਟੀ ਦੀ ਪੁਲੀਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣੇਦਾਰ ਤਰਵਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਰਤਨਹੇੜੀ ਨੇੜੇ ਨਾਕਾਬੰਦੀ ਦੌਰਾਨ ਮੁਖਬਰ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਜਸਪ੍ਰੀਤ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਦਾ ਮੋਟਰਸਾਈਕਲ ਚੋਰੀ ਦਾ ਨਿਕਲਿਆ ਜਿਸ ਨੂੰ ਉਹ ਵੇਖਣ ਲਈ ਖੰਨਾ ਆਇਆ ਸੀ। ਪੁਲੀਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਪੰਜ ਹੋਰ ਮੋਟਰਸਾਈਕਲ ਬਰਾਮਦ ਕੀਤੇ ਹਨ।
Advertisement