ਸ਼ਾਟਪੁੱਟ ’ਚ ਦੋਇਮ ਆਉਣ ’ਤੇ ਅਰਸ਼ਦੀਪ ਦਾ ਸਨਮਾਨ
ਸਹੋਦਿਆ ਸਕੂਲ ਕੰਪਲੈਕਸ, ਲੁਧਿਆਣਾ (ਈਸਟ) ਵੱਲੋਂ ਕਰਵਾਏ ਸ਼ਾਟਪੁੱਟ (ਅੰਡਰ-17) ਟੂਰਨਾਮੈਂਟ ਵਿੱਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਬਾਠ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਅੰਤਰ-ਸਕੂਲ ਟੂਰਨਾਮੈਂਟ ਗੁੱਡ ਅਰਥ...
Advertisement
ਸਹੋਦਿਆ ਸਕੂਲ ਕੰਪਲੈਕਸ, ਲੁਧਿਆਣਾ (ਈਸਟ) ਵੱਲੋਂ ਕਰਵਾਏ ਸ਼ਾਟਪੁੱਟ (ਅੰਡਰ-17) ਟੂਰਨਾਮੈਂਟ ਵਿੱਚ ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ, ਸਮਰਾਲਾ ਦੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਬਾਠ ਨੇ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਅੰਤਰ-ਸਕੂਲ ਟੂਰਨਾਮੈਂਟ ਗੁੱਡ ਅਰਥ ਕਾਨਵੈਂਟ ਸਕੂਲ, ਸਿਆੜ ਵਿੱਚ ਕਰਵਾਏ ਗਏ, ਜਿਸ ਵਿੱਚ ਕਈ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਅਰਸ਼ਦੀਪ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਲਗਾਤਾਰ ਮਿਹਨਤ ਨਾਲ ਉਸ ਨੇ ਆਪਣੇ ਸਕੂਲ ਦਾ ਮਾਣ ਵਧਾਇਆ ਹੈ। ਇਸ ਵਿਸ਼ੇਸ਼ ਉਪਲਬਧੀ ’ਤੇ ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਅਰਸ਼ਦੀਪ ਸਿੰਘ ਦੀ ਸ਼ਲਾਘਾ ਕਰਦੇ ਹੋਏ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਆਤਮਵਿਸ਼ਵਾਸ, ਦ੍ਰਿੜਤਾ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਦੀਆਂ ਹਨ।-
Advertisement
Advertisement
×

