ਭਾਸ਼ਣ ਮੁਕਾਬਲੇ ਵਿੱਚ ਅਰਸ਼ਦੀਪ ਕੌਰ ਅੱਵਲ
ਸਥਾਨਕ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਡਾਇਰੈਕਟਰ ਪ੍ਰੋਫੈਸਰ ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ...
ਸਥਾਨਕ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਡਾਇਰੈਕਟਰ ਪ੍ਰੋਫੈਸਰ ਗੁਰਜਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ, ਧਰਮ ਨਿਰਪੱਖਤਾ ਅਤੇ ਮਨੁੱਖਤਾ ਪ੍ਰਤੀ ਸਮਰਪਣ ਬਾਰੇ ਸੁਚੇਤ ਕਰਨਾ ਸੀ। ਪ੍ਰੋਗਰਾਮ ਦੇ ਕਨਵੀਨਰ ਡਾ. ਕਰਮਦੀਪ ਕੌਰ ਨੇ ਮੰਚ ਸੰਚਾਲਨ ਕੀਤਾ। ਇਸ ਕਿਸਮ ਦੇ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ, ਹਿੰਮਤ ਅਤੇ ਸੱਚ ਲਈ ਖੜ੍ਹੇ ਹੋਣ ਦੀ ਤਾਕਤ ਪੈਦਾ ਕਰਦੇ ਹਨ। ਮੁਕਾਬਲੇ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼, ਮਨੁੱਖਤਾ ਲਈ ਯੋਗਦਾਨ, ਸ਼ਹੀਦੀ ਅਤੇ ਕੌਮੀ ਏਕਤਾ ਦੇ ਸੰਦੇਸ਼ ’ਤੇ ਆਪਣੇ ਭਾਸ਼ਣਾਂ ਰਾਹੀਂ ਵਿਚਾਰ ਪ੍ਰਗਟ ਕੀਤੇ। ਭਾਸ਼ਣ ਮੁਕਾਬਲਿਆਂ ਦੀ ਜੱਜਮੈਂਟ ਦੀ ਭੂਮਿਕਾ ਸੁਮਿਤ ਸੋਨੀ, ਸੁਰਭੀ ਗੁਪਤਾ, ਜਸਪ੍ਰੀਤ ਕੌਰ ਨੇ ਨਿਭਾਈ। ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਅਰਸ਼ਦੀਪ ਕੌਰ, ਦੂਜਾ ਪ੍ਰਭਸਿਮਰਨ ਕੌਰ ਤੇ ਤੀਜਾ ਸਥਾਨ ਗੁਰਨੂਰ ਕੌਰ ਨੇ ਹਾਸਲ ਕੀਤਾ। ਰੰਗੋਲੀ ਮੁਕਾਬਲੇ ਵਿੱਚ ਪਹਿਲਾ ਸਥਾਨ ਵਾਨੂੰ, ਪ੍ਰੀਤ ਕੌਰ, ਅਰਸ਼ਦੀਪ ਕੌਰ ਅਤੇ ਮਨਵੀਰ ਕੌਰ ਨੇ ਹਾਸਲ ਕੀਤਾ ਜਦਕਿ ਅਤੇ ਦੂਜਾ ਸਥਾਨ ਸੁਖਬੀਰ ਕੌਰ, ਨਵਰੂਪ ਕੌਰ, ਅਰਸ਼ ਸ਼ਰਮਾ, ਰੀਤ ਕਮਲ, ਨਵਜੋਤ ਨੇ ਹਾਸਲ ਕੀਤਾ। ਤੀਜੇ ਸਥਾਨ ’ਤੇ ਜੈਸਮੀਨ, ਅਕਵਿੰਦਰ ਕੌਰ, ਨੈਨਾ ਅਤੇ ਪ੍ਰਭਜੋਤ ਰਹੀਆਂ। ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਪ੍ਰੋਗਰਾਮ ਦੇ ਅਖ਼ੀਰ ਵਿੱਚ ਪ੍ਰੋ. ਨਿਧੀ ਮਹਾਜਨ ਦੁਆਰਾ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਕੀਤਾ ਗਿਆ।

