ਏਐੱਸ ਕਾਲਜ ਦਾ ਨਤੀਜਾ ਸ਼ਾਨਦਾਰ
ਖੰਨਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਸੀਏ ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਇਥੋਂ ਦੇ ਏਐੱਸ ਕਾਲਜ ਫਾਰ ਵਿਮੈਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਦਮਨਪ੍ਰੀਤ ਕੌਰ ਨੇ 72.97 ਪ੍ਰਤੀਸ਼ਤ ਅੰਕਾਂ ਨਾਲ...
Advertisement
ਖੰਨਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਬੀਸੀਏ ਸਮੈਸਟਰ ਛੇਵਾਂ ਦੇ ਨਤੀਜਿਆਂ ਵਿਚ ਇਥੋਂ ਦੇ ਏਐੱਸ ਕਾਲਜ ਫਾਰ ਵਿਮੈਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਦਮਨਪ੍ਰੀਤ ਕੌਰ ਨੇ 72.97 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਕੋਮਲ ਰਾਣੀ ਨੇ 71.21 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਵਨੀਸ਼ਾ ਮਰਕਨ ਨੇ 91.91 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਕਵਿਤਾ ਗੁਪਤਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×