ਬਾਕਸਿੰਗ ਚੈਂਪੀਅਨਸ਼ਿਪ ’ਚ ਏ ਐੱਸ ਕਾਲਜ ਰਨਰਅੱਪ
ਇੱਥੋਂ ਦੇ ਏ ਐੱਸ ਕਾਲਜ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਅਥਲੀਟਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈ ਅੰਤਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ 2025-26 ਵਿੱਚ ਦੂਜੀ ਰਨਰਅੱਪ ਟਰਾਫੀ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਚਮਕਾਇਆ। ਪ੍ਰਿੰਸੀਪਲ ਡਾ. ਕੇ ਕੇ ਸ਼ਰਮਾ...
Advertisement
ਇੱਥੋਂ ਦੇ ਏ ਐੱਸ ਕਾਲਜ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੇ ਅਥਲੀਟਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹੋਈ ਅੰਤਰ-ਕਾਲਜ ਬਾਕਸਿੰਗ ਚੈਂਪੀਅਨਸ਼ਿਪ 2025-26 ਵਿੱਚ ਦੂਜੀ ਰਨਰਅੱਪ ਟਰਾਫੀ ਜਿੱਤ ਕੇ ਕਾਲਜ ਅਤੇ ਇਲਾਕੇ ਦਾ ਨਾਂਅ ਚਮਕਾਇਆ। ਪ੍ਰਿੰਸੀਪਲ ਡਾ. ਕੇ ਕੇ ਸ਼ਰਮਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦੇ ਵਿਦਿਆਰਥੀਆਂ ਨੇ ਚਾਰ ਤਗ਼ਮੇ ਹਾਸਲ ਕੀਤੇ ਜਿਨ੍ਹਾਂ ਵਿੱਚ ਗੁਰਸਾਹਿਬ ਸਿੰਘ ਨੇ ਸੋਨ, ਅਮਨਪ੍ਰੀਤ ਸਿੰਘ ਤੇ ਉਦੈਵੀਰ ਸਿੰਘ ਭੰਗੂ ਨੇ ਚਾਂਦੀ ਅਤੇ ਅਵਜੋਤ ਸਿੰਘ ਨੇ ਕਾਂਸੀ ਦਾ ਤਗ਼ਮਾ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅਰਸ਼ਪ੍ਰੀਤ ਸਿੰਘ ਨੇ ਸੀਨੀਅਰ ਸਟੇਟ ਮੁਕਾਬਲੇ ਵਿੱਚ ਸੋਨ, ਅਰਸ਼ਪ੍ਰੀਤ ਸਿੰਘ ਤੇ ਸ਼ੁਭਕਰਮਣ ਸਿੰਘ ਨੇ ਬਾਕਸਿੰਗ ਓਪਨ ਮੁਕਾਬਲੇ ਵਿੱਚ ਸੋਨ ਅਤੇ ਅਮਰਪ੍ਰੀਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਅਜੈ ਸੂਦ ਨੇ ਜੇਤੂ ਖਿਡਾਰੀਆਂ ਅਤੇ ਕੋਚ ਅਜੀਤ ਬਖਸ਼ੀ ਦਾ ਕਾਲਜ ਪੁੱਜਣ ’ਤੇ ਵਧਾਈ ਦਿੱਤੀ। ਉਨ੍ਹਾਂ ਸਰੀਰਕ ਸਿੱਖਿਆਂ ਅਤੇ ਖੇਡ ਵਿਭਾਗ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਡੀਨ ਆਫ਼ ਸਪੋਰਟਸ ਡਾ. ਦਿਨੇਸ਼ ਕੁਮਾਰ, ਪ੍ਰੋ. ਰਵਿੰਦਰਜੀਤ ਸਿੰਘ, ਡਾ. ਗੁਰਵੀਰ ਸਿੰਘ ਅਤੇ ਡਾ. ਗਗਨਪ੍ਰੀਤ ਸ਼ਰਮਾ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ।
Advertisement
Advertisement
