ਨਿੱਜੀ ਪੱਤਰ ਪ੍ਰੇਰਕਖੰਨਾ, 24 ਮਈਪੰਜਾਬ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਕਾਮ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਇੱਥੋਂ ਦੇ ਏ ਐੱਸ ਕਾਲਜ ਫਾਰ ਵਿਮੈੱਨ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਪ੍ਰਦੀਪ ਕੌਰ ਨੇ 8.38 ਐੱਸਜੀਪੀਏ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚੋਂ ਸੱਤਵਾਂ, ਅਰਸ਼ ਨੇ 8.17 ਐੱਸਜੀਪੀਏ ਲੈ ਕੇ 12ਵਾਂ ਅਤੇ ਤਰਨਪ੍ਰੀਤ ਕੌਰ ਨੇ 8.13 ਐੱਸਜੀਪੀਏ ਲੈ ਕੇ 13ਵਾਂ ਰੈਂਕ ਪ੍ਰਾਪਤ ਕਰ ਕੇ ਕਾਲਜ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਜੈ ਡਾਇਮੰਡ, ਜਤਿੰਦਰ ਦੇਵਗਨ, ਰਾਜੇਸ਼ ਡਾਲੀ, ਸੰਜੀਵ ਧਮੀਜਾ, ਕਵਿਤਾ ਗੁਪਤਾ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਹੋਰ ਵਿਦਿਆਰਥਣਾਂ ਨੂੰ ਵੀ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।