ਏ ਐੱਸ ਕਾਲਜ ਦੇ ਵਿਦਿਆਰਥੀ ’ਵਰਸਿਟੀ ’ਚ ਮੋਹਰੀ
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਐੱਮਏ ਰਾਜਨੀਤੀ ਵਿਗਿਆਨ ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਏ ਐੱਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ। ਇਸ ਸਬੰਧੀ ਪ੍ਰਿੰਸੀਪਲ ਡਾ. ਕੇ ਕੇ ਸ਼ਰਮਾ ਨੇ ਦੱਸਿਆ ਕਿ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੇ 90 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ, ਦਿਸ਼ਾ ਗੁਪਤਾ ਨੇ 87.25 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਅਤੇ ਬਬੀਤਾ ਵਰਮਾ ਨੇ 84.50 ਪ੍ਰਤੀਸ਼ਤ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀ ਸਤਿੰਦਰ ਮਿਸ਼ਰਾ ਨੇ ਯੂਜੀਸੀ-ਨੈੱਟ ਪ੍ਰੀਖਿਆ (ਜੂਨ 2025) ਵਿੱਚ ਪੀਐੱਚਡੀ ਦਾਖ਼ਲੇ ਲਈ ਯੋਗਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਕਾਲਜ ਨੇ ਪੰਜਾਬ ਯੂਨੀਵਰਸਿਟੀ ਵਿੱਚ ਹੁਣ ਤੱਕ 16 ਮੈਰਿਟ ਸਥਾਨ ਹਾਸਲ ਕੀਤੇ ਹਨ ਅਤੇ ਪੋਸਟ ਗਰੈਜੂਏਟ ਵਿਭਾਗ ਵੱਲੋਂ 10 ਗੋਲਡ ਮੈਡਲ ਅਤੇ 25 ਯੂਨੀਵਰਸਿਟੀਆਂ ਵਿੱਚ ਸਥਾਨ ਦਰਜ ਹਨ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਅਜੈ ਸੂਦ ਨੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ ਦਿੱਤੀ।