ਆਸ਼ੀਸ਼ ਨੇ ਬੈਡਮਿੰਟਨ ਵਿੱਚ ਕਾਂਸੇ ਦਾ ਤਗਮਾ ਜਿੱਤਿਆ
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ, ਸੈਕਟਰ - 39, ਜਮਾਲਪੁਰ ਵੱਲੋਂ ਸਕੂਲ ਮੁਖੀ ਸੁਖਧੀਰ ਸੇਖੋਂ ਅਤੇ ਸਮੂਹ ਸਟਾਫ ਦੀਆਂ ਕੋਸ਼ਿਸ਼ਾਂ ਸਦਕਾ ਖੇਡਾਂ ਅਤੇ ਵਿਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈਆਂ ਖੇਡਾਂ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਤੀ ਨਗਰ, ਸੈਕਟਰ - 39, ਜਮਾਲਪੁਰ ਵੱਲੋਂ ਸਕੂਲ ਮੁਖੀ ਸੁਖਧੀਰ ਸੇਖੋਂ ਅਤੇ ਸਮੂਹ ਸਟਾਫ ਦੀਆਂ ਕੋਸ਼ਿਸ਼ਾਂ ਸਦਕਾ ਖੇਡਾਂ ਅਤੇ ਵਿਦਿਅਕ ਗਤੀਵਿਧੀਆਂ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਕਰਵਾਈਆਂ ਖੇਡਾਂ ਦੀ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਸਮਾਰਟ ਸਕੂਲ ਮੋਤੀ ਨਗਰ ਦੇ ਆਸ਼ੀਸ਼ ਕੁਮਾਰ ਵੱਲੋਂ ਬੇਹਤਰੀਨ ਪ੍ਰਦਰਸ਼ਨ ਕੀਤਾ ਗਿਆ ਅਤੇ ਸਕੂਲ ਲਈ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਗਿਆ। ਸਕੂਲ ਮੁਖੀ ਸ਼੍ਰੀ ਸੇਖੋਂ ਨੇ ਦੱਸਿਆ ਕਿ ਆਸ਼ੀਸ਼ ਨੂੰ ਤਿਆਰ ਕਰਨ ਵਿੱਚ ਕਿਸ਼ਨ ਸਿੰਘ, ਰਵਿੰਦਰ ਸਿੰਘ ਦੁਆਰਾ ਮਿਹਨਤ ਕੀਤੀ ਗਈ ਅਤੇ ਡੀ ਸੀ ਐੱਮ ਪ੍ਰੈਸੀਡੈਂਸੀ ਜਮਾਲਪੁਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਖੇਡ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ। ਸ੍ਰੀ ਸੇਖੋਂ ਨੇ ਦੱਸਿਆ ਕਿ ਰਾਜ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪ੍ਰਾਈਵੇਟ ਸਕੂਲਾਂ ਅਤੇ ਅਕੈਡਮੀਆਂ ਦੇ ਖਿਡਾਰੀਆਂ ਵਿੱਚ ਸਰਕਾਰੀ ਸਕੂਲ ਦਾ ਇੱਕ ਹੀ ਵਿਦਿਆਰਥੀ ਆਸ਼ੀਸ਼ ਦੁਆਰਾ ਭਾਗ ਲਿਆ ਗਿਆ ਅਤੇ ਸਰਕਾਰੀ ਸਕੂਲਾਂ ਦੀ ਬੇਹਤਰੀਨ ਛਬੀ ਨੂੰ ਬਰਕਰਾਰ ਰੱਖਿਆ।

