ਦੇਵਿੰਦਰ ਸਿੰਘ ਜੱਗੀ
ਪਾਇਲ, 8 ਮਾਰਚ
ਐੱਸਐੱਸਪੀ ਖੰਨਾ ਨੂੰ ਦਿੱਤੀ ਗਈ ਦਰਖ਼ਾਸਤ ਸਬੰਧੀ ਡੀਐੱਸਪੀ ਪਾਇਲ ਦੇ ਦਫ਼ਤਰ ਪੇਸ਼ ਹੋਣ ਲਈ ਆਏ ਦਰਖ਼ਾਸਤਕਰਤਾ ਭਿੰਦਰ ਸਿੰਘ, ਪਰਮਜੀਤ ਕੌਰ ਵਾਸੀ ਪਿੰਡ ਕੱਦੋਂ ਨੇ ਦੱਸਿਆ ਕਿ ਉਹ ਕਰੀਬ ਪਿਛਲੇ ਡੇਢ ਮਹੀਨੇ ਤੋਂ ਇਨਸਾਫ਼ ਲੈਣ ਲਈ ਪੁਲੀਸ ਪ੍ਰਸ਼ਾਸਨ ਦੇ ਦਫਤਰਾਂ ਵਿੱਚ ਧੱਕੇ ਖਾ ਰਹੇ ਹਨ ਪਰ ਕੋਈ ਵੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ 29 ਜਨਵਰੀ ਨੂੰ ਉਨ੍ਹਾਂ ਦੇ ਘਰ ਵੜਕੇ ਉਸ ਦੇ ਲੜਕੇ ਤੇ ਲੜਕੀ ਦੀ ਕੁੱਟਮਾਰ ਕਰਨ, ਗਾਲੀ ਗਲੋਚ, ਜਾਤੀ ਪ੍ਰਤੀ ਅਪਸ਼ਬਦ ਬੋਲਣ ਸਬੰਧੀ ਹਰਮਨ ਸਿੰਘ ਚੀਨਾ ਅਤੇ ਜੱਸੀ ਖ਼ਿਲਾਫ਼ ਦੋਰਾਹਾ ਥਾਣੇ ਵਿੱਚ ਦਰਖ਼ਾਸਤ ਦਿੱਤੀ ਸੀ, ਜਿਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਹੋਈ। ਇਸ ਸਬੰਧੀ ਡੀਐੱਸਪੀ ਪਾਇਲ ਹਰਦੀਪ ਸਿੰਘ ਚੀਮਾ ਨੇ ਕਿਹਾ ਕਿ ਜੋ ਕਾਰਵਾਈ ਬਣਦੀ ਸੀ, ਉਹ ਕੀਤੀ ਗਈ ਹੈ।