ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪ੍ਰੇਮ ਵਿਆਹ ਦੇ ਮਾਮਲੇ ਵਿੱਚ ਕੁੱਟਮਾਰ; 11 ਖ਼ਿਲਾਫ਼ ਕੇਸ

  ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਮੁਹੱਲਾ ਸੰਜੇ ਗਾਂਧੀ ਕਲੋਨੀ ਤਾਜਪੁਰ ਰੋਡ ਰਹਿੰਦੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਨੌਜਵਾਨ ਦੀਪਕ ਕੁਮਾਰ ਨੇ ਜੋਗੀ ਬਸਤੀ ਸੰਗਰੂਰ ਵਾਸੀ ਆਸਾ ਰਾਮ ਦੀ...
Advertisement

 

ਥਾਣਾ ਡਿਵੀਜ਼ਨ ਨੰਬਰ 7 ਦੇ ਇਲਾਕੇ ਮੁਹੱਲਾ ਸੰਜੇ ਗਾਂਧੀ ਕਲੋਨੀ ਤਾਜਪੁਰ ਰੋਡ ਰਹਿੰਦੇ ਇੱਕ ਵਿਅਕਤੀ ਦੀ ਸ਼ਿਕਾਇਤ ’ਤੇ ਪੁਲੀਸ ਵੱਲੋਂ 11 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਨੌਜਵਾਨ ਦੀਪਕ ਕੁਮਾਰ ਨੇ ਜੋਗੀ ਬਸਤੀ ਸੰਗਰੂਰ ਵਾਸੀ ਆਸਾ ਰਾਮ ਦੀ ਲੜਕੀ ਮਰਜੀਨਾ ਨਾਲ ਹਿੰਦੂ ਰੀਤੀ ਰਿਵਾਜ ਨਾਲ ਵਿਆਹ ਕਰਵਾਇਆ ਸੀ। ਵਿਆਹ ਤੋਂ ਬਾਅਦ ਉਸ ਨੇ ਸੈਸ਼ਨ ਜੱਜ ਨੂੰ ਸੁਰੱਖਿਆ ਦੇਣ ਸਬੰਧੀ ਦਰਖਾਸਤ ਦਿੱਤੀ ਸੀ। ਇਸ ਦੌਰਾਨ ਉਹ ਆਪਣੀ ਪਤਨੀ ਮਰਜੀਨਾ ਨਾਲ ਆਪਣੇ ਘਰ ਮੌਜੂਦ ਸੀ ਤਾਂ ਪਤਨੀ ਦਾ ਰਿਸ਼ਤੇਦਾਰ ਮਨੀ ਕਈ ਜਣਿਆਂ ਨਾਲ ਉਸ ਦੇ ਘਰ ਆਏ। ਉਨ੍ਹਾਂ ਦੀਪਕ ਕੁਮਾਰ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਸਾਮਾਨ ਦੀ ਤੋੜ ਫੋੜ ਕਰਕੇ ਉਸਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਹ ਜਾਂਦੇ ਹੋਏ ਉਸਦੀ ਪਤਨੀ ਨੂੰ ਜ਼ਬਰਦਸਤੀ ਆਪਣੇ ਨਾਲ ਲੈ ਗਏ। ਥਾਣੇਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

Advertisement

 

Advertisement
Show comments