DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਖ਼ਰੀਦ ਕੇਂਦਰ ’ਚ ਪਾਣੀ ਦੀ ਨਿਕਾਸੀ ਦਾ ਜਾਇਜ਼ਾ

ਸੀਵਰੇਜ ਮੈਨਹੋਲਾਂ ਦੀ ਸਫ਼ਾਈ ਕਰਵਾਈ ਜਾਵੇਗੀ: ਚੇਅਰਮੈਨ

  • fb
  • twitter
  • whatsapp
  • whatsapp
featured-img featured-img
ਮੰਡੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲੈਂਦੇ ਹੋਏ ਚੇਅਰਮੈਨ ਗੁਰਮਿੰਦਰ ਸਿੰਘ ਤੂਰ।
Advertisement

ਦੋ ਦਿਨ ਪਹਿਲਾਂ ਹੋਈ ਭਾਰੀ ਬਾਰਿਸ਼ ਨੇ ਰਾਏਕੋਟ ਖ਼ਰੀਦ ਕੇਂਦਰ ਵਿੱਚ ਪਾਣੀ ਦੀ ਨਿਕਾਸੀ ਦੇ ਨਾਕਸ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ, ਜਿਸ ਕਾਰਨ ਮੰਡੀ ਵਿੱਚ ਵਿਕਣ ਦੀ ਉਡੀਕ ਵਿੱਚ ਪਈ ਝੋਨੇ ਦੀ ਜਿਣਸ ਨੂੰ ਭਾਰੀ ਨੁਕਸਾਨ ਪੁੱਜਾ ਹੈ। ਇਸ ਗੰਭੀਰ ਸਮੱਸਿਆ ਦਾ ਜਾਇਜ਼ਾ ਲੈਣ ਅਤੇ ਪ੍ਰਬੰਧਾਂ ਵਿੱਚ ਆਈਆਂ ਕਮੀਆਂ ਨੂੰ ਦੂਰ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ ਨੇ ਖ਼ਰੀਦ ਕੇਂਦਰ ਦਾ ਦੌਰਾ ਕੀਤਾ।

ਦੌਰੇ ਦੌਰਾਨ ਚੇਅਰਮੈਨ ਤੂਰ ਨੇ ਆੜ੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ, ਮਜ਼ਦੂਰਾਂ ਅਤੇ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਫ਼ੌਰੀ ਤੌਰ ’ਤੇ ਸੀਵਰੇਜ ਮੈਨਹੋਲਾਂ ਦੀ ਸਫ਼ਾਈ ਕਰਵਾਉਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਪਾਣੀ ਕੱਢਣ ਲਈ ਮੋਟਰਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਲੋੜ ਪੈਣ ’ਤੇ ਟਰੈਕਟਰਾਂ ਰਾਹੀਂ ਵੱਡੇ ਟੁੱਲੂ ਪੰਪ ਵੀ ਲਾਏ ਜਾਣਗੇ ਤਾਂ ਜੋ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਮਾਰ ਤੋਂ ਬਚਾਇਆ ਜਾ ਸਕੇ। ਚੇਅਰਮੈਨ ਤੂਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਮਾਰਕੀਟ ਕਮੇਟੀ ਹਰ ਸਮੇਂ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਮੰਡੀਆਂ ਵਿੱਚ ਆਈ ਫ਼ਸਲ ਦਾ ਇੱਕ-ਇੱਕ ਦਾਣਾ ਸਰਕਾਰ ਵੱਲੋਂ ਖ਼ਰੀਦਿਆ ਜਾਵੇਗਾ।

Advertisement

ਇਸ ਮੌਕੇ ਸੁਰੇਸ਼ ਗਰਗ, ਪ੍ਰਸ਼ੋਤਮ ਗੁਪਤਾ, ਲੇਖਾਕਾਰ ਵਰਿੰਦਰ ਕੁਮਾਰ, ਤੇਜਿੰਦਰ ਸਿੰਘ ਅਤੇ ਬਲਵਿੰਦਰ ਲਿੱਤਰ ਹਾਜ਼ਰ ਸਨ।

Advertisement

Advertisement
×