ਸਹਾਇਕ ਕਮਿਸ਼ਨਰ ਰਾਜ ਕਰ ਦਫ਼ਤਰ ’ਚ ਬੂਟੇ ਲਾਏ
ਹਰ ਮੈਦਾਨ ਫ਼ਤਹਿ ਸੇਵਾ ਦਲ ਵੱਲੋਂ ਅੱਜ ਇਥੋਂ ਦੇ ਸਹਾਇਕ ਕਮਿਸ਼ਨਰ ਰਾਜ ਕਰ ਸਬ-ਦਫ਼ਤਰ ਵਿੱਚ ਈਟੀਓ ਜਪਿੰਦਰ ਕੌਰ ਅਤੇ ਈਟੀਓ ਵਨੀਤ ਕੁਮਾਰ ਦੀ ਅਗਵਾਈ ਹੇਠ ਵਾਤਾਵਰਨ ਸ਼ੁੱਧਤਾ ਲਈ ਫਲਦਾਰ ਅਤੇ ਛਾਂਦਾਰ ਬੂਟੇ ਲਾਏ ਗਏ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਨ੍ਹਾਂ ਬੂਟਿਆਂ ਦੀ ਸੰਭਾਲ ਕੀਤੀ ਜਾਵੇਗੀ ਅਤੇ ਹੋਰ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿਚ ਸੰਸਥਾ ਨੂੰ ਹਰ ਸਹਿਯੋਗ ਦੇਣ ਲਈ ਖੜ੍ਹੇ ਰਹਿਣਗੇ। ਇਸ ਮੌਕੇ ਇੰਸਪੈਕਟਰ ਰੇਨੂੰ ਬਾਲਾ, ਮਨੋਜ ਕੁਮਾਰ ਅਤੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਣ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਰਣਜੀਤ ਸਿੰਘ, ਵਿਜੈਇੰਦਰ ਕੁਮਾਰ, ਮਨਦੀਪ ਕੌਰ, ਜਸਪ੍ਰੀਤ ਕੌਰ, ਸੁਰਿੰਦਰਪਾਲ ਕੌਰ, ਗੁਰਵਿੰਦਰ ਸਿੰਘ, ਯੋਗੇਸ਼ ਕੁਮਾਰ, ਰੋਹਿਤ ਕੁਮਾਰ, ਰਾਮ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ