ਅਟਲ ਅਪਾਰਟਮੈਂਟ: ਪਰਿਵਾਰ ਦੇ ਇੱਕ ਵਿਅਕਤੀ ਨੂੰ ਹੀ ਅਲਾਟ ਹੋਵੇਗਾ ਫਲੈਟ

ਅਟਲ ਅਪਾਰਟਮੈਂਟ: ਪਰਿਵਾਰ ਦੇ ਇੱਕ ਵਿਅਕਤੀ ਨੂੰ ਹੀ ਅਲਾਟ ਹੋਵੇਗਾ ਫਲੈਟ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 24 ਜੂਨ

ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅੱਜ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਅਟਲ ਅਪਾਰਟਮੈਂਟ ਸਕੀਮ ਦੇ ਸਾਰੇ ਸਫਲ ਅਲਾਟੀਆਂ ਦੇ ਪਰਿਵਾਰ ਵਿੱਚ ਸਿਰਫ਼ ਇੱਕ ਲਾਭਪਾਤਰੀ (ਪਤਨੀ ਅਤੇ ਆਸ਼ਰਿਤ ਬੱਚਿਆਂ ਸਣੇ) ਨੂੰ ਹੀ ਫਲੈਟ ਅਲਾਟ ਕੀਤਾ ਜਾਵੇਗਾ। ਉਨ੍ਹਾਂ ਸਾਰੇ ਅਲਾਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 16 ਜੂਨ ਨੂੰ ਡਰਾਅ ਦੌਰਾਨ ਇੱਕ ਤੋਂ ਵੱਧ ਅਲਾਟ ਹੋਏ ਫਲੈਟਾਂ ਨੂੰ ਸਪੁਰਦ ਕੀਤਾ ਜਾਵੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਸੁਧਾਰ ਟਰੱਸਟ ਦੇੇ ਕਾਰਜਕਾਰੀ ਅਧਿਕਾਰੀ ਕੁਲਜੀਤ ਕੌਰ ਨੇ ਦੱਸਿਆ ਕਿ ਨਿਯਮਾਂ ਅਨੁਸਾਰ ਪਤੀ ਤੇ ਪਤਨੀ ਅਤੇ ਆਸ਼ਰਿਤ ਬੱਚਿਆਂ ਸਣੇ ਇੱਕ ਪਰਿਵਾਰ ਇੱਕ ਫਲੈਟ ਦਾ ਹੀ ਹੱਕਦਾਰ ਹੈ ਅਤੇ ਇੱਕ ਪਰਿਵਾਰ ਨੂੰ ਇੱਕ ਤੋਂ ਵੱਧ ਅਲਾਟਮੈਂਟ ਹੋਣ ਦੀ ਸੂਰਤ ਵਿੱਚ ਸਬੰਧਤ ਪਰਿਵਾਰ ਵਾਧੂ ਫਲੈਟ ਦੀ ਸਪੁਰਦਗੀ ਲਈ ਪਾਬੰਦ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਅਲਾਟੀਆਂ ਨੂੰ 100 ਰੁਪਏ ਦਾ ਹਲਫੀਆ ਬਿਆਨ ਮੈਜਿਸਟਰੇਟ ਵੱਲੋਂ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣਾ ਹੋਵੇਗਾ, ਜਿਸ ਵਿੱਚ ਲਿਖਿਆ ਜਾਵੇ ਕਿ ਆਪਣੇ ਜੀਵਨ ਸਾਥੀ ਅਤੇ ਆਸ਼ਰਿਤ ਬੱਚਿਆਂ ਦੇ ਨਾਂ ’ਤੇ ਇੱਕ ਤੋਂ ਵੱਧ ਫਲੈਟ ਨਹੀਂ ਲਿਆ ਗਿਆ ਹੈ। ਇਸ ਸਬੰਧੀ ਸਾਰੇ ਅਲਾਟੀਆਂ ਨੂੰ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ ਕਿ ਉਹ 15 ਜੁਲਾਈ ਨੂੰ ਆਪਣੇ ਹਲਫ਼ਨਾਮੇ ਜਮ੍ਹਾਂ ਕਰਾਉਣ ਤਾਂ ਜੋ ਉਨ੍ਹਾਂ ਨੂੰ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ। ਦੱਸਦਈਏ ਕਿ ਅਟਲ ਅਪਾਰਟਮੈਂਟ ਸਕੀਮ ਤਹਿਤ ਪੱਖੋਵਾਲ ਰੋਡ ’ਤੇ 8.80 ਏਕੜ ਜ਼ਮੀਨ ’ਤੇ ਵਿਕਸਤ ਕੀਤੇ ਜਾਣ ਵਾਲੇ 336 ਐੱਚ.ਆਈ.ਜੀ. ਅਤੇ 151 ਐੱਮ.ਆਈ.ਜੀ. ਫਲੈਟਾਂ ਲਈ 16 ਜੂਨ ਨੂੰ ਅਲਾਟੀਆਂ ਦਾ ਡਰਾਅ ਕੱਢਿਆ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਰਾਸ਼ਟਰਮੰਡਲ ਖੇਡਾਂ: ਭਾਰਤੀ ਪੁਰਸ਼ ਹਾਕੀ ਟੀਮ ਨੂੰ ਚਾਂਦੀ ਦਾ ਤਗ਼ਮਾ

ਫਾਈਨਲ ਵਿੱਚ ਆਸਟਰੇਲੀਆ ਨੇ 7-0 ਨਾਲ ਹਰਾਇਆ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All