Atam Nagar MLA: ਵਿਧਾਇਕ ਵੱਲੋਂ ਘਰ-ਘਰ ਪ੍ਰੋਗਰਾਮ
ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਸਥਿਤ ਮੁਹੱਲਾ ਪ੍ਰਤਾਪ ਨਗਰ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਵੱਲੋਂ ਡੋਰ ਟੂ ਡੋਰ ਮੁਹਿੰਮ ਤਹਿਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਿਧਾਇਕ ਸਿੱਧੂ ਨੇ ਦੱਸਿਆ ਕਿ...
Advertisement
ਹਲਕਾ ਆਤਮ ਨਗਰ ਦੇ ਵਾਰਡ ਨੰਬਰ 44 ਸਥਿਤ ਮੁਹੱਲਾ ਪ੍ਰਤਾਪ ਨਗਰ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਕੌਂਸਲਰ ਸੋਹਣ ਸਿੰਘ ਗੋਗਾ ਵੱਲੋਂ ਡੋਰ ਟੂ ਡੋਰ ਮੁਹਿੰਮ ਤਹਿਤ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਵਿਧਾਇਕ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਪਰਿਵਾਰਾਂ ਨੂੰ ਹਰ ਸਾਲ ਮੁਫ਼ਤ ਸਹੂਲਤਾਂ ਰਾਹੀਂ 1 ਲੱਖ 82 ਹਜ਼ਾਰ ਰੁਪਏ ਦੇ ਕਰੀਬ ਲਾਭ ਦਿੱਤਾ ਜਾ ਰਿਹਾ ਹੈ ਜੋ ਹੋਰ ਕਿਸੇ ਵੀ ਸਰਕਾਰ ਨੇ ਇਸ ਤਰ੍ਹਾਂ ਦੀ ਸਹੂਲਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 2027 ਵਿੱਚ ਆਮ ਆਦਮੀ ਪਾਰਟੀ ਨੂੰ ਮੁੜ ਮੌਕਾ ਦੇਣਗੇ ਤਾਂ ਜੋ ਉਨ੍ਹਾਂ ਨੂੰ ਇਹ ਸਾਰੀਆਂ ਸਹੂਲਤਾਂ ਮਿਲਦੀਆਂ ਰਹਿਣ। ਇਸ ਮੌਕੇ ਅਵਤਾਰ ਸਿੰਘ ਤਾਰੀ ਨੇ ਇਲਾਕਾ ਨਿਵਾਸੀਆਂ ਨਾਲ ਮਿਲ ਕੇ ਗਲੀ ਸੰਤ ਲੌਗੋਵਾਲ ਵਿੱਚ ਸ਼ਮੂਲੀਅਤ ਕੀਤੀ।
Advertisement
Advertisement
×

