ਨਨਕਾਣਾ ਸਕੂਲ ’ਚ ਅਥਲੈਟਿਕ ਮੀਟ
ਨਨਕਾਣਾ ਪਬਲਿਕ ਸਕੂਲ ਵਿੱਚ ਦੋ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ। ਇਸ ਮੌਕੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਸਾਲਾਨਾ ਅਥਲੈਟਿਕਸ ਮੀਟ ਦਾ ਉਦਘਾਟਨ ਕੀਤਾ ਜਿਸ ਵਿੱਚ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ...
Advertisement
ਨਨਕਾਣਾ ਪਬਲਿਕ ਸਕੂਲ ਵਿੱਚ ਦੋ ਰੋਜ਼ਾ ਅਥਲੈਟਿਕਸ ਮੀਟ ਕਰਵਾਈ ਗਈ। ਇਸ ਮੌਕੇ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਸਾਲਾਨਾ ਅਥਲੈਟਿਕਸ ਮੀਟ ਦਾ ਉਦਘਾਟਨ ਕੀਤਾ ਜਿਸ ਵਿੱਚ ਸਕੂਲ ਦੇ ਪ੍ਰਬੰਧਕ ਕਮੇਟੀ ਦੇ ਐਡੀਸ਼ਨਲ ਸਕੱਤਰ ਪਰਮਜੀਤ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਜਤਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਡਾ. ਪਰਵਿੰਦਰ ਸਿੰਘ ਬੱਲੀ ਹਾਜ਼ਰ ਰਹੇ। ਸਕੂਲ ਪ੍ਰਿੰਸੀਪਲ ਮਾਲਇੰਦਰ ਸਿੰਘ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਸਾਲਾਨਾ ਖੇਡ ਰਿਪੋਰਟ ਪੜ੍ਹੀ। ਇਸ ਦੌਰਾਨ ਵਿਦਿਆਰਥੀਆਂ ਨੇ ਚਾਰ ਹਾਊਸਾਂ ਦੇ ਅਧੀਨ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲਿਆ। ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਦੌੜਾਂ ਜਿਵੇਂ 100 ਮੀਟਰ, 200 ਮੀਟਰ, 400 ਮੀਟਰ, 600 ਮੀਟਰ, 800 ਮੀਟਰ ਅਤੇ ਰਿਲੇਅ ਦੌੜ ਤੇ ਹੋਰ ਵੀ ਖੇਡਾਂ ਜਿਵੇਂ ਉੱਚੀ ਛਾਲ, ਲੰਮੇ ਛਾਲ, ਸ਼ਾਟਪੁੱਟ, ਡਿਸਕਸ ਥਰੋ ਵਿੱਚ ਹਿੱਸਾ ਲਿਆ ਤੇ ਇਨਾਮ ਵੀ ਜਿੱਤੇ। ਇਸ ਤੋਂ ਇਲਾਵਾ ਕੌਮੀ, ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਤਗ਼ਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਇਨਾਮ ਵੰਡ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੀ ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਨੇ ਬੱਚਿਆਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਤੇ ਪੜ੍ਹਾਈ ਦੇ ਨਾਲ-ਨਾਲ ਸਰਬਪੱਖੀ ਵਿਕਾਸ ਲਈ ਇਹੋ ਜਿਹੇ ਖੇਡ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਵੀ ਕੀਤਾ।
Advertisement
Advertisement
