ਅਥਲੈਟਿਕ ਮੀਟ ਭਲਕੇ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ 18ਵੀਂ ਅਥਲੈਟਿਕ ਮੀਟ ਦੀਆਂ ਤਿਆਰੀਆਂ ਹੋ ਗਈਆਂ ਹਨ। ਵੈਟਰਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਕਿਹਾ ਕਿ ਇਸ ਅਥਲੈਟਿਕ ਮੀਟ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ...
Advertisement
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੀ 18ਵੀਂ ਅਥਲੈਟਿਕ ਮੀਟ ਦੀਆਂ ਤਿਆਰੀਆਂ ਹੋ ਗਈਆਂ ਹਨ। ਵੈਟਰਨਰੀ ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਰਾਬਿੰਦਰ ਸਿੰਘ ਔਲਖ ਨੇ ਕਿਹਾ ਕਿ ਇਸ ਅਥਲੈਟਿਕ ਮੀਟ ਦਾ ਉਦਘਾਟਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੀ ਏ ਯੂ ਦੇ ਗਰਾਊਂਡ ਵਿੱਚ ਕਰਨਗੇ। ਉਪ ਕੁਲਪਤੀ ਡਾ. ਜਤਿੰਦਰਪਾਲ ਸਿੰਘ ਗਿੱਲ ਨੇ ਪ੍ਰਤੀਯੋਗੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਪ੍ਰਬੰਧਕੀ ਸਕੱਤਰ ਡਾ. ਬਿਲਾਵਲ ਸਿੰਘ ਨੇ ਦੱਸਿਆ ਕਿ ਅਥਲੈਟਿਕ ਮੀਟ ਵਿੱਚ ਯੂਨੀਵਰਸਿਟੀ ਨਾਲ ਸਬੰਧਤ ਵੱਖ-ਵੱਖ ਕਾਲਜਾਂ ਦੇ ਖਿਡਾਰੀ ਹਿੱਸਾ ਲੈਣਗੇ। ਸੰਯੁਕਤ ਪ੍ਰਬੰਧਕੀ ਸਕੱਤਰ ਡਾ. ਪ੍ਰਤੀਕ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਬਿਹਤਰੀਨ ਘੁੜਸਵਾਰੀ ਪ੍ਰਦਰਸ਼ਨ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
Advertisement
Advertisement
×

