ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ’ਤੇ ਹਮਲਾ : The Tribune India

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ’ਤੇ ਹਮਲਾ

ਸੰਸਦ ਮੈਂਬਰ ਰਵਨੀਤ ਬਿੱਟੂ ਦੇ ਪੀਏ ’ਤੇ ਹਮਲਾ

ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਜ਼ੇਰੇ ਇਲਾਜ ਹਰਜਿੰਦਰ ਸਿੰਘ। -ਫੋਟੋ: ਹਿਮਾਂਸ਼ੂ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 12 ਅਗਸਤ

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਪੀਏ ਹਰਜਿੰਦਰ ਸਿੰਘ ਢੀਂਡਸਾ ’ਤੇ ਅੱਜ ਸਵੇਰੇ ਅਣਪਛਾਤਿਆਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਇਹ ਘਟਨਾ ਇਥੇ ਫ਼ਿਰੋਜ਼ਪੁਰ ਰੋਡ ਸਥਿਤ ਇਆਲੀ ਚੌਕ ਕੋਲ ਵਾਪਰੀ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਢੀਂਡਸਾ ਆਪਣੇ ਪਿੰਡ ਥਰੀਕੇ ਤੋਂ ਨਿੱਕਲ ਕੇ ਇਆਲੀ ਚੌਕ ਤੋਂ ਇੱਕ ਬੱਸ ਕੋਲ ਜਾ ਰਿਹਾ ਸੀ। ਇਸੇ ਦੌਰਾਨ ਮੋਟਰਸਾਈਕਲਾਂ ’ਤੇ ਆਏ 10 ਤੋਂ 15 ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ।

ਤਲਵਾਰਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹਮਲਾਵਾਰ ਕਰੀਬ ਪੰਜ ਮਿੰਟ ਤੱਕ ਉਸ ’ਤੇ ਵਾਰ ਕਰਦੇ ਰਹੇ। ਇਸ ਹਮਲੇ ’ਚ ਹਰਜਿੰਦਰ ਸਿੰਘ ਦੇ ਸਿਰ ’ਤੇ ਡੂੰਘੀਆਂ ਸੱਟਾਂ ਲੱਗੀਆਂ ਹਨ। ਹਰਜਿੰਦਰ ਸਿੰਘ ਨੂੰ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਪ੍ਰਾਈਵੇਟ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਹਮਲਾਵਰਾਂ ਨੇ ਆਪਣੇ ਮੂੰਹ ਲਪੇਟੇ ਹੋਏ ਸਨ। ਹਰਜਿੰਦਰ ਸਿੰਘ ’ਤੇ ਹਮਲੇ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਮੇਅਰ ਬਲਕਾਰ ਸਿੰਘ ਸਣੇ ਵੱਡੀ ਗਿਣਤੀ ਆਗੂ ਪੁੱਜੇ। ਦੇਰ ਸ਼ਾਮ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਹਸਪਤਾਲ ਦੇ ਡਾਕਟਰਾਂ ਨਾਲ ਗੱਲਬਾਤ ਕੀਤੀ। ਪੁਲੀਸ ਕਮਿਸ਼ਨਰ ਕੌਸਤਬ ਸ਼ਰਮਾ ਨੇ ਕਿਹਾ ਕਿ ਹਰਜਿੰਦਰ ਦੀ ਬੱਸ ਟਰਾਂਸਪੋਰਟ ਹੈ। ਉਨ੍ਹਾਂ ਦੇ ਬੱਸ ਦੇ ਡਰਾਈਵਰ ਨਾਲ ਕਿਸੇ ਦਾ ਵਿਵਾਦ ਹੋਇਆ ਸੀ। ਉਸੇ ਮਾਮਲੇ ਵਿੱਚ ਅੱਜ ਇਹ ਕੁੱਟਮਾਰ ਹੋਈ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਕਾਗਜ਼ੀ ਆਜ਼ਾਦੀ ਅਤੇ ਗੁਲਾਮੀ ਦੀਆਂ ਜੜ੍ਹਾਂ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਐੱਸਵਾਈਐੱਲ: ਪਾਣੀਆਂ ਦੀ ਵੰਡ ’ਚ ਵਿਤਕਰਾ

ਮੁੱਖ ਖ਼ਬਰਾਂ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਭਗਵੰਤ ਮਾਨ ਸਰਕਾਰ ਨੇ ਭਾਰੀ ਬਹੁਮਤ ਨਾਲ ਜਿੱਤਿਆ ਭਰੋਸਗੀ ਮਤਾ; ਪੰਜਾਬ ਵਿਧਾਨ ਸਭਾ ਸੈਸ਼ਨ ਸਮਾਪਤ

ਕਾਂਗਰਸ ਤੇ ਭਾਜਪਾ ਰਹੀਆਂ ਗ਼ੈਰਹਾਜ਼ਰ; 93 ਵਿਧਾਇਕਾਂ ਨੇ ਮਤੇ ਹੱਕ ਵਿੱਚ...

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਪੰਜਾਬ ਸਰਕਾਰ ਜਲਦੀ ਭਰੇਗੀ 990 ਫਾਇਰਮੈਨਾ ਤੇ 326 ਡਰਾਈਵਰਾਂ ਦੀਆਂ ਆਸਾਮੀਆਂ

ਕੈਬਨਿਟ ਮੰਤਰੀ ਨਿੱਜਰ ਨੇ ਦਿੱਤੀ ਜਾਣਕਾਰੀ; ਮੀਂਹ ਜਾਂ ਵਾਇਰਸ ਕਾਰਨ ਫਸਲ...

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਫ਼ਿਲਮ ਅਮਲੇ ਨੇ ਜੋੜੇ ਪਹਿਨ ਕੇ ਗੁਰਦੁਆਰਾ ਕੰਪਲੈਕਸ ’ਚ ਸ਼ੂਟਿੰਗ ਕੀਤੀ; ...

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਭਾਰਤੀ ਹਵਾਈ ਖੇਤਰ ਤੋਂ ਲੰਘਦੇ ਈਰਾਨੀ ਜਹਾਜ਼ ’ਚ ਬੰਬ ਦੀ ਸੂਚਨਾ ਮਗਰੋਂ ਸੁਰੱਖਿਆ ਏਜੰਸੀਆਂ ਹੋਈਆਂ ਚੌਕਸ

ਪੰਜਾਬ ਅਤੇ ਜੋਧਪੁਰ ਏਅਰਬੇਸ ਤੋਂ ਭਾਰਤੀ ਫੌਜ ਦੇ ਲੜਾਕੂ ਜਹਾਜ਼ਾਂ ਨੇ ਕੀ...

ਸ਼ਹਿਰ

View All