ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਫਰਵਰੀ
ਨਗਰ ਨਿਗਮ ਜ਼ੋਨ-ਏ ਵਿੱਚ ਦੋਸਤ ਦੇ ਨਾਲ ਮੁਲਾਕਾਤ ਕਰ ਕੇ ਘਰ ਜਾ ਰਹੇ ਆਰਟੀਆਈ ਐਕਟੀਵਿਸਟ ਰਾਜੇਸ਼ ਜੈਨ ਨੂੰ ਸ਼ੁੱਕਰਵਾਰ ਦੀ ਦੁਪਹਿਰ ਨੂੰ 2 ਮੋਟਰਸਾਈਕਲ ਸਵਾਰ 6 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਹਮਲਾਵਰ ਮੁਲਜ਼ਮ ਧਮਕੀਆਂ ਦਿੰਦੇ ਹੋਏ ਫ਼ਰਾਰ ਹੋ ਗਏ। ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ-3 ਦੀ ਪੁਲੀਸ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਆਸਪਾਸ ਦੇ ਸੀਸੀਟੀਵੀ ਕੈਮਰੈ ਦੀ ਫੁਟੇਜ ਕਬਜ਼ੇ ’ਚ ਲੈ ਲਈ ਹੈ। ਜਿਸ ’ਚ ਹਮਲਾ ਕਰਨ ਵਾਲੇ ਨੌਜਵਾਨਾਂ ਦੀਆਂ ਤਸਵੀਰਾਂ ਸਾਫ਼ ਦਿਖਾਈ ਦੇ ਰਹੀਆਂ ਹਨ। ਪੁਲੀਸ ਨੇ ਫੁਟੇਜ਼ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਜੇਸ਼ ਜੈਨ ਦੇ ਲੜਕੇ ਆਦਿਸ਼ ਨੇ ਦੱਸਿਆ ਕਿ ਉਨ੍ਹਾਂ ਦਾ ਲੋਹੇ ਦੇ ਨਟ ਬੋਲਡ ਦਾ ਕੰਮ ਹੈ। ਇਸ ਦੇ ਨਾਲ ਨਾਲ ਪਿਤਾ ਆਰਟੀਆਈ ਐਕਟੀਵਿਸਟ ਹਨ। ਪੁਲੀਸ ਨੇ ਫਿਲਹਾਲ ਮਾਮਲੇ ਦੀ ਸ਼ਿਕਾਇਤ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।