DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਾਡਲ ਟਾਊਨ ਵਿੱਚ School ’ਤੇ ਹਮਲਾ

ਮਾਡਲ ਟਾਊਨ ਸਥਿਤ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਗੁੱਜਰਖਾਨ ਕੈਂਪਸ ਵਿੱਚ ਅਸਲੇ ਨਾਲ ਲੈਸ ਹੋ ਕੇ ਹੰਗਾਮਾ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਟਰੱਸਟ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ...

  • fb
  • twitter
  • whatsapp
  • whatsapp
Advertisement

ਮਾਡਲ ਟਾਊਨ ਸਥਿਤ ਗੁਰੂ ਨਾਨਕ ਐਜੂਕੇਸ਼ਨ ਟਰੱਸਟ ਗੁੱਜਰਖਾਨ ਕੈਂਪਸ ਵਿੱਚ ਅਸਲੇ ਨਾਲ ਲੈਸ ਹੋ ਕੇ ਹੰਗਾਮਾ ਕਰਨ ਅਤੇ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਟਰੱਸਟ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਰਨਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ 6 ਅਪਰੈਲ ਨੂੰ ਸਕੂਲ ਵਿੱਚ ਬੱਚਿਆਂ ਦੀ ਸੁਰੱਖਿਆ ਲਈ ਨਵਾਂ ਗਾਰਡ ਤਾਇਨਾਤ ਕਰਕੇ ਇੱਕ ਨੋਟਿਸ ਲਾਇਆ ਗਿਆ ਸੀ।

ਉਸੇ ਦਿਨ ਸਵੇਰੇ ਇੱਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਆਏ ਕੁੱਝ ਵਿਅਕਤੀ ਪਿਸਤੌਲਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਜ਼ਬਰਦਸਤੀ ਸਕੂਲ ਅੰਦਰ ਦਾਖ਼ਲ ਹੋ ਗਏ। ਹਮਲਾਵਰਾਂ ਨੇ ਡਾਇਰੈਕਟਰ ਦੇ ਕਮਰੇ ਦਾ ਤਾਲਾ ਤੋੜ ਦਿੱਤਾ ਅਤੇ ਬਾਹਰ ਲੱਗਾ ਨੋਟਿਸ ਪਾੜ ਦਿੱਤਾ। ਰੋਕਣ ਦੀ ਕੋਸ਼ਿਸ਼ ਕਰਨ ’ਤੇ ਇਨ੍ਹਾਂ ਵਿਅਕਤੀਆਂ ਨੇ ਸੁਰੱਖਿਆ ਕਰਮੀਆਂ ਅਤੇ ਹੋਰਨਾਂ ਸਟਾਫ਼ ਮੈਂਬਰਾਂ ਨਾਲ ਗਾਲੀ-ਗਲੋਚ ਕਰਦਿਆਂ ਹੱਥੋਪਾਈ ਕੀਤੀ।

Advertisement

Advertisement
Advertisement
×