ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 4 ਜੁਲਾਈ
ਲੋਕ ਸੇਵਾ ਸੁਸਾਇਟੀ ਜਗਰਾਉਂ ਦੀ ਜਨਰਲ ਹਾਊਸ ਦੀ ਮੀਟਿੰਗ ’ਚ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ। ਇਸ ਦੇ ਨਾਲ ਹੀ ਅਗਲੇ ਪ੍ਰਾਜੈਕਟਾਂ ਸਬੰਧੀ ਵਿਚਾਰਾਂ ਹੋਈਆਂ ਤੇ ਕਈ ਪ੍ਰਾਜੈਕਟ ਪਾਸ ਕੀਤੇ ਗਏ। ਚੇਅਰਮੈਨ ਗੁਲਸ਼ਨ ਅਰੋੜਾ ਅਤੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਦੀ ਅਗਵਾਈ ਹੇਠ ਹੋਈ ਇਕੱਤਰਤਾ ’ਚ ਆਦਰਸ਼ ਕੰਨਿਆ ਸਕੂਲ ਦੇ ਪ੍ਰਿੰਸੀਪਲ ਦਫ਼ਤਰ ਦਾ ਨਵੀਨੀਕਰਨ ਕਰਵਾਉਣ, ਲਾਜਪਤ ਰਾਏ ਕੰਨਿਆ ਪਾਠਸ਼ਾਲਾ ਸਕੂਲ, ਗੌਰਮਿੰਟ ਪ੍ਰਾਇਮਰੀ ਸਕੂਲ (ਮੁੰਡੇ) ਅਤੇ ਸਰਵਹਿੱਤਕਾਰੀ ਸਕੂਲ ਨੂੰ ਕੰਪਿਊਟਰ ਪ੍ਰਿੰਟਰ ਦੇਣ ਦਾ ਮਤਾ ਪਾਸ ਕਰਨ ਤੋਂ ਇਲਾਵਾ ਅੱਖਾਂ ਦਾ ਕੈਂਪ 28 ਜੁਲਾਈ ਨੂੰ ਰੇਲਵੇ ਸਟੇਸ਼ਨ ਸਾਹਮਣੇ ਅਤੇ 7 ਅਗਸਤ ਨੂੰ ਦਿਲ ਦੇ ਰੋਗਾਂ ਦਾ ਕੈਂਪ ਵੀ ਇਸ ਥਾਂ ਲਾਉਣ ਦਾ ਪਾਸ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਮਨੋਹਰ ਸਿੰਘ ਟੱਕਰ, ਕੰਵਲ ਕੱਕੜ, ਮੋਤੀ ਸਾਗਰ, ਨੀਰਜ ਮਿੱਤਲ, ਰਾਜਿੰਦਰ ਜੈਨ ਕਾਕਾ, ਸੁਖਜਿੰਦਰ ਸਿੰਘ ਢਿੱਲੋਂ, ਇਕਬਾਲ ਸਿੰਘ ਕਟਾਰੀਆ, ਵਿਨੋਦ ਬਾਂਸਲ, ਰਾਜੀਵ ਗੁਪਤਾ, ਸੁਮਿਤ ਪਾਟਨੀ, ਵਿਵੇਕ ਗਰਗ, ਅੰਸ਼ੂ ਗੋਇਲ, ਸੁਨੀਲ ਬਜਾਜ, ਪ੍ਰੇਮ ਬਾਂਸਲ, ਮਨੋਜ ਗਰਗ, ਪਰਵੀਨ ਜੈਨ, ਯੋਗ ਰਾਜ ਗੋਇਲ ਆਦਿ ਹਾਜ਼ਰ ਸਨ।