ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 21 ਸਤੰਬਰ
ਲੁਧਿਆਣਾ ਆਟੋ ਰਿਕਸ਼ਾ ਯੂਨੀਅਨ ਦੇ ਨੁਮਾਇੰਦਿਆਂ ਨੇ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਿਧਾਇਕ ਗੋਗੀ ਨੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਵੀ ਭਰੋਸਾ ਦਿੱਤਾ। ਯੂਨੀਅਨ ਦੀ 5 ਮੈਂਬਰੀ ਕਮੇਟੀ ਦੀ ਜਲਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਵੀ ਕਰਵਾਈ ਜਾਵੇਗੀ। ਵਿਧਾਇਕ ਗੋਗੀ ਵੱਲੋਂ ਮੌਕੇ ’ਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਅਤੇ ਸੰਯੁਕਤ ਪੁਲੀਸ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਗਈ।