ਏਵੀਓਰ ਕਾਨਵੈਂਟ ਸਕੂਲ ਦੀ ਖੇਡਾਂ ’ਚ ਝੰਡੀ
ਏਵੀਓਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ 69ਵੇਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਦੇ ਅਲੱਗ-ਅਲੱਗ ਵਰਗਾਂ ਵਿੱਚ ਕਾਂਸੀ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਂ ਰੋਸ਼ਨ ਕੀਤਾ। ਪ੍ਰਿੰਸੀਪਲ ਗੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੀ ਅੰਡਰ-14 ਲੜਕੀਆਂ ਦੀ ਟੀਮ ਨੇ ਹੈਂਡਬਾਲ ਵਿਚ ਕਾਂਸੀ ਤਗਮਾ ਪ੍ਰਾਪਤ ਕੀਤਾ ਅਤੇ ਇਸਦੇ ਨਾਲ ਹੀ ਅੰਡਰ-17 ਲੜਕੀਆਂ ਦੀ ਟੀਮ ਨੇ ਵੀ ਹੈਂਡਬਾਲ ਵਿਚ ਕਾਂਸੀ ਤਗਮਾ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਦੀ ਟੀਮ ਨੇ ਹੈਂਡਬਾਲ ’ਚ ਕਾਂਸੀ ਤਗ਼ਮਾ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਧਾਨ ਤੇਜਿੰਦਰ ਪਾਲ ਸਿੰਘ, ਵਾਈਸ ਪ੍ਰਧਾਨ ਹਰਿੰਦਰ ਪਾਲ ਸਿੰਘ, ਸੈਕਰੇਟਰੀ ਸਿਮਰਨਪ੍ਰੀਤ ਕੌਰ ਨੇ ਬੱਚਿਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸਦੇ ਨਾਲ ਹੀ ਉਨ੍ਹਾਂ ਨੇ ਸਪੋਰਟਸ ਅਧਿਆਪਕ ਅਮਰੀਕ ਸਿੰਘ, ਕਿਰਨਜੀਤ ਕੌਰ ਅਤੇ ਕਰਨਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਕਰਵਾਈ ਗਈ ਸਖ਼ਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਕੋਆਰਡੀਨੇਟਰ ਮਨਦੀਪ ਕੌਰ ਸੇਖੋਂ, ਚੀਫ਼ ਐਡਮਿੰਨ ਅਫਸਰ ਜਸਕਰਨ ਸਿੰਘ ਅਤੇ ਮਹਿਕਦੀਪ ਕੌਰ ਵੀ ਹਾਜ਼ਰ ਸਨ।