ਸਹਿਕਾਰੀ ਸਭਾ ਦੇ ਪ੍ਰਧਾਨ ਬਣੇ ਅਵਤਾਰ ਸਿੰਘ
ਦਿ ਅਲੂਣਾ ਤੋਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ ਜੋ ਪਿੰਡ ਦੀਵਾ, ਅਲੂਣਾ ਤੋਲਾ, ਅਲੂਣਾ ਮਿਆਨਾ ਅਤੇ ਅਲੂਣਾ ਪੱਲਾ ਦੀ ਸਾਂਝੀ ਹੈ। ਚੋਣ ਵਿੱਚ ਅਵਤਾਰ ਸਿੰਘ, ਪਰਮਜੀਤ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਮਨਜੀਤ ਸਿੰਘ, ਨਿਰਮਲ ਸਿੰਘ,...
Advertisement
ਦਿ ਅਲੂਣਾ ਤੋਲਾ ਸਹਿਕਾਰੀ ਖੇਤੀਬਾੜੀ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ ਜੋ ਪਿੰਡ ਦੀਵਾ, ਅਲੂਣਾ ਤੋਲਾ, ਅਲੂਣਾ ਮਿਆਨਾ ਅਤੇ ਅਲੂਣਾ ਪੱਲਾ ਦੀ ਸਾਂਝੀ ਹੈ। ਚੋਣ ਵਿੱਚ ਅਵਤਾਰ ਸਿੰਘ, ਪਰਮਜੀਤ ਸਿੰਘ, ਜਸਵੀਰ ਕੌਰ, ਸਰਬਜੀਤ ਕੌਰ, ਮਨਜੀਤ ਸਿੰਘ, ਨਿਰਮਲ ਸਿੰਘ, ਅਮਨਪ੍ਰੀਤ ਸਿੰਘ, ਗੁਰਦੀਪ ਸਿੰਘ, ਰਮਨਦੀਪ ਕੌਰ, ਜਸਪਾਲ ਸਿੰਘ ਅਤੇ ਹਰਦੇਵ ਸਿੰਘ ਕਮੇਟੀ ਮੈਂਬਰ ਚੁਣੇ ਗਏ। ਚੁਣੀ ਗਈ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪ੍ਰਧਾਨ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਅਤੇ ਮੀਤ ਪ੍ਰਧਾਨ ਗੁਰਦੀਪ ਸਿੰਘ ਚੁਣੇ ਗਏ। ਇਸ ਚੋਣ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਬਸੰਮਤੀ ਨਾਲ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਮੌਕੇ ਸੂਬਾ ਮੀਤ ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਪੀ ਏ ਮਨਜੀਤ ਸਿੰਘ ਡੀ ਸੀ, ਸਕੱਤਰ ਗਗਨਜੀਤ ਸਿੰਘ, ਭੁਪਿੰਦਰ ਸਿੰਘ ਸੇਲਜ਼ਮੈਨ, ਹਰਮਨਦੀਪ ਸਿੰਘ ਚੀਮਾ, ਅਮਨਦੀਪ ਸਿੰਘ, ਹਰਵਿੰਦਰ ਸਿੰਘ ਚੀਮਾ, ਜਸਵਿੰਦਰ ਸਿੰਘ ਔਜਲਾ, ਬਲਵਿੰਦਰ ਸਿੰਘ, ਪਰਮਿੰਦਰ ਸਿੰਘ, ਪ੍ਰਧਾਨ ਹਰਜਿੰਦਰ ਸਿੰਘ, ਜਰਨੈਲ ਸਿੰਘ ਸ਼ਾਹ, ਗੁਰਵਿੰਦਰ ਸਿੰਘ ਖਾਲਸਾ, ਜਸਪ੍ਰੀਤ ਸਿੰਘ ਦੀਵਾ ਤੇ ਸਰਪੰਚ ਹਰਪ੍ਰੀਤ ਸਿੰਘ ਦੀਵਾ ਆਦਿ ਹਾਜ਼ਰ ਸਨ।
Advertisement
Advertisement
