ਪਰਾਲੀ ਸੰਭਾਲ ਬਾਰੇ ਜਾਗਰੂਕਤਾ
ਬਲਾਕ ਖੇਤੀਬਾੜੀ ਅਫ਼ਸਰ ਡਾ. ਗੌਰਵ ਧੀਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਗਰਾ ਵਿੱਚ ਪਰਾਲੀ ਦੀ ਸੰਭਾਲ ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਮੰਚ ਸੰਚਾਲਨ ਕਰਦੇ ਹੋਇਆ ਡਾ. ਗੁਰਕਮਲਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਅਤੇ...
Advertisement
ਬਲਾਕ ਖੇਤੀਬਾੜੀ ਅਫ਼ਸਰ ਡਾ. ਗੌਰਵ ਧੀਰ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨਾਗਰਾ ਵਿੱਚ ਪਰਾਲੀ ਦੀ ਸੰਭਾਲ ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਮੰਚ ਸੰਚਾਲਨ ਕਰਦੇ ਹੋਇਆ ਡਾ. ਗੁਰਕਮਲਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਕਿਸਾਨਾਂ ਅਤੇ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਇਸਦੀ ਵਿਗਿਆਨਕ ਸੰਭਾਲ ਬਾਰੇ ਜਾਗਰੂਕ ਕਰਨਾ ਹੈ। ਡਾ. ਹਿਮਾਂਸ਼ੂ ਅੱਗਰਵਾਲ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਬਦਲਵੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਖੇਤੀਬਾੜੀ ਵਿਕਾਸ ਅਫਸਰ ਡਾ. ਅਮਨਦੀਪ ਕੌਰ ਨੇ ਕਿਹਾ ਕਿ ਕਿਸਾਨ ਹੌਲੀ-ਹੌਲੀ ਇਸ ਪ੍ਰਥਾ ਤੋਂ ਦੂਰ ਹੋਣਗੇ। ਇਸ ਮੌਕੇ ਡਾ. ਗਗਨਦੀਪ, ਸਕੂਲ ਇੰਚਾਰਜ ਨਵਜੀਤ ਕੌਰ ਨੇ ਵੀ ਵਿਚਾਰ ਰੱਖੇ।
Advertisement
Advertisement
