ਪੱਤਰ ਪ੍ਰੇਰਕ
ਦੋਰਾਹਾ, 12 ਸਤੰਬਰ
ਅੱਜ ਇਥੋਂ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵੱਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਂਝੇ ਤੌਰ ’ਤੇ ਸਿਖਲਾਈ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਲਵਲੀਨ ਬੈਂਸ ਨੇ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿੱਤ ਪਰਾਲੀ ਸਾੜਨ ਦੇ ਨੁਕਸਾਨ ਤੇ ਵਾਤਾਵਰਣ ਦੀ ਸੰਭਾਲ ਲਈ ਕਿਸਾਨਾਂ ਨੂੰ ਸੁਚੇਤ ਕਰਨ ਲਈ ਅੱਜ ਨੇੜਲੇ ਪਿੰਡ ਰਾਮਪੁਰ ਵਿੱਚ ਜਾਗਰੂਕਤਾ ਕੈਂਪ ਲਗਾਇਅਆ ਗਿਆ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ ਡਾ. ਅਮਨਜੀਤ ਸਿੰਘ, ਡਾ. ਰਾਮ ਸਿੰਘ, ਡਾ. ਬੂਟਾ ਸਿੰਘ, ਡਾ. ਜਸਵੀਰ ਸਿੰਘ, ਡਾ. ਸੋਨੂੰ, ਡਾ. ਤਰੁਣ ਗੁਪਤਾ ਨੇ ਕਿਸਾਨਾਂ ਨੂੰ ਸਿੱਧੀ ਬਿਜਾਈ ਤੇ ਖਾਦਾਂ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ, ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਕਾਲਜ ਵਲੰਟੀਅਰਾਂ ਨੇ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਰੈਲੀ ਰਾਹੀਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ। ਕਾਲਜ ਪ੍ਰਬੰਧਕ ਕਮੇਟੀ ਮੈਂਬਰ ਨੇ ਨਵਨੀਤ ਸਿੰਘ ਨੇ ਕਾਲਜ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਰਾਓ ਵਰਿੰਦਰ, ਅਮਰਜੀਤ ਸਿੰਘ, ਮਨਦੀਪ ਸਿੰਘ, ਰਮਜਾਨ ਅਲੀ, ਸੁਰਿੰਦਰ ਸਿੰਘ, ਹਰਵਿੰਦਰ ਆਦਿ ਹਾਜ਼ਰ ਸਨ।