ਗੁਰੂਸਰ ਸੁਧਾਰ: ਪਿੰਡ ਸਿਆੜ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਹਰਵਿੰਦਰ ਕੌਰ ਨੇ ਕਿਸਾਨਾਂ ਨੂੰ ਝੋਨੇ ਦੇ ਮਧਰੇਪਣ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਚਿੱਟੀ ਪਿੱਠ ਵਾਲੇ ਟਿੱਡੇ ਸਬੰਧੀ ਸੁਚੇਤ ਕਰਦਿਆਂ ਲੋੜ ਪੈਣ ’ਤੇ ਮਨਜ਼ੂਰਸ਼ੁਦਾ ਕੀਟਨਾਸ਼ਕਾਂ ਦੀ ਸਪਰੇਅ ਕਰਨ ਦੀ ਨਸੀਹਤ ਦਿੱਤੀ। ਡਾ. ਅਮਿੱਤ ਕੌਲ ਨੇ ਪਰਾਲੀ ਦੀ ਸੰਭਾਲ ਵਾਲੀਆਂ ਮਸ਼ੀਨਾਂ ਦੀ ਵਰਤੋਂ ਅਤੇ ਕਣਕ ਉੱਪਰ ਵਰਤੇ ਜਾਣ ਵਾਲੇ ਨਦੀਨ-ਨਾਸ਼ਕਾਂ ਬਾਰੇ ਜਾਣਕਾਰੀ ਦਿੱਤੀ। ਡਾ. ਲਵਲੀਸ਼ ਗਰਗ ਅਤੇ ਡਾਕਟਰ ਪੰਕਜ ਸ਼ਰਮਾ ਨੇ ਖੇਤੀਬਾੜੀ ਯੂਨੀਵਰਸਿਟੀ ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਵਿਸਥਾਰ ਅਫ਼ਸਰ ਗੁਰਮੀਤ ਧਾਲੀਵਾਲ ਨੇ ਪਰਾਲੀ ਪ੍ਰਬੰਧਨ ਸਬੰਧੀ ਸਮੱਸਿਆਵਾਂ ਵਿਭਾਗੀ ਮਾਹਿਰਾਂ ਨਾਲ ਸਾਂਝੀਆ ਕਰਨ ਦੀ ਅਪੀਲ ਕੀਤੀ। ਖੇਤੀਬਾੜੀ ਅਫ਼ਸਰ ਡਾ. ਨਿਰਮਲ ਸਿੰਘ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ। -ਪੱਤਰ ਪ੍ਰੇਰਕ