ਨੇੜਲੇ ਪਿੰਡ ਦਹੇੜੂ ਵਿੱਚ ਅੱਜ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿਰਤਾਜ ਸਿੰਘ ਅਤੇ ਡਾ. ਹਰਪੁਨੀਤ ਕੌਰ ਨੇ ਪਰਾਲੀ ਸਾੜਨ ਦੇ ਨੁਕਸਾਨ ਅਤੇ ਖੇਤਾਂ ਵਿਚ ਮਸ਼ੀਨਰੀ ਰਾਹੀਂ ਪਰਾਲੀ ਮਿਲਾਉਣ ਦੇ ਫਾਇਦੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਹ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਨਸਲਾਂ ਲਈ ਵੱਡਾ ਖ਼ਤਰਾ ਹੈ ਇਸ ਲਈ ਸੁਪਰਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਦੀ ਸੀਡਰ ਆਦਿ ਦੀ ਵਰਤੋਂ ਕਰਕੇ ਪਰਾਲੀ ਖੇਤਾਂ ਵਿਚ ਮਿਲਾਈ ਜਾਵੇ, ਜਿਸ ਨਾਲ ਮਿੱਟੀ ਦੀ ਸਿਹਤ ਵਿਚ ਵਾਧਾ ਹੁੰਦਾ ਹੈ, ਵਾਤਾਵਰਨ ਪ੍ਰਦੂਸ਼ਣ ਵੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਫਸਲਾਂ ਦਾ ਵੱਧ ਝਾੜ ਲੈਣ ਲਈ ਫਸਲ ਹਮੇਸ਼ਾਂ ਵਿਗਿਆਨਕ ਤਕਨੀਕ ਨਾਲ ਬੀਜਣੀ ਚਾਹੀਦੀ ਹੈ। ਅਧਿਕਾਰੀਆਂ ਨੇ ਪਰਾਲੀ ਦੀ ਸਾਂਭ ਸੰਭਾਲ ਦੇ ਤਕਨੀਕੀ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ। ਡਾ.ਸਿਰਤਾਜ ਸਿੰਘ ਨੇ ਕਿਸਾਨਾਂ ਨੂੰ ਝੋਨੇ ਵਿਚ ਵੱਖ ਵੱਖ ਬਿਮਾਰੀਆਂ ਅਤੇ ਕੀਟਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਬੜੀ ਸਰਲਤਾ ਨਾਲ ਜਵਾਬ ਦਿੱਤੇ। ਇਸ ਮੌਕੇ ਸਮਸ਼ੇਰ ਸਿੰਘ, ਇੰਦਰਜੀਤ ਸਿੰਘ, ਅਮਰ ਸਿੰਘ, ਨਾਜ਼ਰ ਸਿੰਘ, ਮੰਗਤ ਸਿੰਘ, ਅਵਰਿੰਦਰ ਸਿੰਘ, ਆਲਮ ਸਿੰਘ, ਉਜਾਗਰ ਸਿੰਘ, ਸੰਦੀਪ ਸਿੰਘ, ਪਰਮਿੰਦਰ ਸਿੰਘ, ਰਾਜ ਕੁਮਾਰ, ਨਿਰਮਲ ਸਿੰਘ, ਕਰਨ ਸਿੰਘ, ਮੋਹਨ ਸਿੰਘ, ਬਿਕਰਮਜੀਤ ਸਿੰਘ, ਮੰਗੂ ਸਿੰਘ, ਧਰਮ ਸਿੰਘ, ਗੁਰਮੇਲ ਸਿੰਘ ਆਦਿ ਹਾਜ਼ਰ ਸਨ।
+
Advertisement
Advertisement
Advertisement
Advertisement
×