ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੋਹਨਪੁਰ ’ਚ ਪਰਾਲੀ ਨਾ ਸਾੜਨ ਬਾਰੇ ਜਾਗਰੂਕਤਾ ਕੈਂਪ

ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾਡ਼ਨ ਦੇ ਨੁਕਸਾਨਾਂ ਬਾਰੇ ਦੱਸਿਆ
ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਦੱਸਦੇ ਹੋਏ ਖੇਤੀਬਾੜੀ ਅਫ਼ਸਰ। -ਫੋਟੋ: ਓਬਰਾਏ
Advertisement

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਉਪਰਾਲੇ ਤਹਿਤ ਇਥੋਂ ਦੇ ਨੇੜਲੇ ਪਿੰਡ ਮੋਹਨਪੁਰ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕਰਨ ਲਈ ਕੈਂਪ ਲਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੈਂਟਰਲ ਪੂਸਨ ਕੰਟਰੋਲ ਬੋਰਡ ਦੇ ਖੋਜਦਾਨ ਡਾ. ਪੀ ਤਿਆਗੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਪਾਣੀ ਦੀ ਬੱਚਤ ਕਰਨਾ ਅਤੇ ਜ਼ਮੀਨ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਡਾ. ਸਿਰਤਾਜ ਸਿੰਘ, ਡਾ. ਰਵਿੰਦਰ ਸਿੰਘ, ਡਾ. ਨਵਜੋਤ ਕੌਰ ਅਤੇ ਡਾ. ਹਰਪੁਨੀਤ ਕੌਰ ਨੇ ਪਰਾਲੀ ਸਾੜਨ ਦੇ ਨੁਕਸਾਨ ਅਤੇ ਖੇਤਾਂ ਵਿਚ ਮਸ਼ੀਨਰੀ ਰਾਹੀਂ ਪਰਾਲੀ ਮਿਲਾਉਣ ਦੇ ਫਾਇਦੇ ਦੱਸੇ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਹ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਨਸਲਾਂ ਲਈ ਵੱਡਾ ਖ਼ਤਰਾ ਹੈ ਇਸ ਲਈ ਸੁਪਰਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਦੀ ਸੀਡਰ ਆਦਿ ਦੀ ਵਰਤੋਂ ਕਰਕੇ ਪਰਾਲੀ ਖੇਤਾਂ ਵਿਚ ਮਿਲਾਈ ਜਾਵੇ, ਜਿਸ ਨਾਲ ਮਿੱਟੀ ਦੀ ਸਿਹਤ ਵਿਚ ਵਾਧਾ ਹੁੰਦਾ ਹੈ, ਵਾਤਾਵਰਨ ਪ੍ਰਦੂਸ਼ਣ ਵੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਫਸਲਾਂ ਦਾ ਵੱਧ ਝਾੜ ਲੈਣ ਲਈ ਫਸਲ ਹਮੇਸ਼ਾਂ ਵਿਗਿਆਨਕ ਤਕਨੀਕ ਨਾਲ ਬੀਜਣੀ ਚਾਹੀਦੀ ਹੈ। ਅਧਿਕਾਰੀਆਂ ਨੇ ਪਰਾਲੀ ਦੀ ਸਾਂਭ ਸੰਭਾਲ ਦੇ ਤਕਨੀਕੀ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ। ਡਾ. ਨਵਜੋਤ ਕੌਰ ਨੇ ਕਿਸਾਨਾਂ ਨੂੰ ਮਿੱਟੀ ਪਰਖ ਦੀ ਗੁਣਵੱਤਾ, ਢੰਗ ਤੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣੂੰ ਕਰਵਾਇਆ। ਡਾ.ਸਿਰਤਾਜ ਸਿੰਘ ਨੇ ਕਿਸਾਨਾਂ ਨੂੰ ਝੋਨੇ ਵਿਚ ਵੱਖ-ਵੱਖ ਬਿਮਾਰੀਆਂ ਅਤੇ ਕੀਟਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਬੜੀ ਸਰਲਤਾ ਨਾਲ ਜਵਾਬ ਦਿੱਤੇ। ਇਸ ਮੌਕੇ ਸਨਦੀਪ ਕੁਮਾਰ ਤਹਿਸੀਲਦਾਰ ਖੰਨਾ, ਪਟਵਾਰੀ, ਕਲਸਟਰ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ. ਮਨਿੰਦਰ ਸਿੰਘ ਹਾਜ਼ਰ ਸਨ।

Advertisement

Advertisement
Show comments