ਮਾਨਸਿਕ ਰੋਗਾਂ ਤੋਂ ਬਚਾਅ ਬਾਰੇ ਜਾਗਰੂਕਤਾ ਕੈਂਪ
ਦਿਆਲਪੁਰਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿੱਚ ਕਰਵਾਇਆ
Advertisement
ਇਥੋਂ ਦੇ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸਐੱਮਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠ ਨੇੜਲੇ ਪਿੰਡ ਦਿਆਲਪੁਰਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵਿੱਚ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਉਂਦਿਆਂ ਬੱਚਿਆਂ ਨੂੰ ਮਾਨਸਿਕ ਰੋਗਾਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਭੁਪਿੰਦਰ ਕੌਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਜ਼ਿੰਦਗੀ ਦੀ ਭੱਜ ਦੌੜ ਵਿਅਕਤੀ ਅੰਦਰ ਤਣਾਅ ਪੈਦਾ ਕਰ ਰਹੀ ਹੈ ਜੇਕਰ ਤਣਾਅ ਲੰਬੇ ਸਮੇਂ ਤੱਕ ਰਹੇ ਤਾਂ ਇਹ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਹਾਈਪਰਟੇਸ਼ਨ ਵਰਗੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਤੋਂ ਇਲਾਵਾ ਡਿਪਰੈਸ਼ਨ ਨਾਲ ਵਿਅਕਤੀ ਅੰਦਰ ਨਸ਼ਿਆਂ ਦੀ ਵਰਤੋਂ ਅਤੇ ਖੁਦਕਸ਼ੀ ਵਰਗੇ ਨਰਾਤਮਕ ਵਿਚਾਰ ਉਤਪੰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਬੇਚੈਨੀ, ਚਿੜਚਿੜਾਪਣ, ਨੀਂਦ ਘੱਟ ਆਉਣਾ, ਗੱਲ ਗੱਲ ਤੇ ਗੁੱਸਾ ਆਉਣਾ, ਕੰਨਾਂ ਵਿਚੋਂ ਅਵਾਜ਼ਾਂ ਆਉਣੀਆਂ, ਯਾਦ ਸ਼ਕਤੀ ਘੱਟਣਾ ਆਦਿ ਮਾਨਸਿਕ ਰੋਗਾਂ ਦੀਆਂ ਨਿਸ਼ਾਨੀਆਂ ਹਨ। ਇਸ ਲਈ ਮਾਨਸਿਕ ਰੋਗ ਤੋਂ ਬਚਾਅ ਲਈ ਹਰ ਵਿਅਕਤੀ ਨੂੰ ਯੋਗਾ, ਮੈਡੀਟੇਸ਼ਨ, ਆਪਣੇ ਆਪ ਨੂੰ ਵਿਅਸਤ ਰੱਖਣਾ ਅਤੇ ਮਨ ਸ਼ਾਂਤ ਰੱਖਣ ਵਾਲੀਆਂ ਗਤੀਵਿਧੀਆਂ ਨੂੰ ਆਪਣੇ ਜੀਵਨ ਵਿਚ ਸ਼ਾਮਲ ਕਰਨਾ ਚਾਹੀਦਾ ਹੈ ਅਤੇ ਮਾਨਸਿਕ ਰੋਗੀਆਂ ਨੂੰ ਸਮੇਂ ਸਿਰ ਡਾਕਟਰ ਦੀ ਸਲਾਹ ਨਾਲ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਪ੍ਰਿੰਸੀਪਲ ਸਵਾਈ ਘਈ ਨੇ ਸਿਹਤ ਵਿਭਾਗ ਦੀ ਟੀਮ ਵੱਲੋਂ ਦਿੱਤੀ ਵਡਮੁੱਲੀ ਜਾਣਕਾਰੀ ਲਈ ਧੰਨਵਾਦ ਕੀਤਾ।
Advertisement
Advertisement