ਖੰਨਾ: ਇਥੋਂ ਦੇ ਸਰਕਾਰੀ ਸਕੂਲ ਮਾਨੂੰਪੁਰ ਵਿੱਚ ਕੈਂਪ ਲਗਾ ਕੇ ਐੱਸਐੱਮਓ ਡਾ. ਰਵੀ ਦੱਤ ਦੀ ਅਗਵਾਈ ਹੇਠਾਂ ਬੱਚਿਆਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਦੱਤ ਨੇ ਕਿਹਾ ਕਿ ਜਾਗਰੂਕਤਾ ਡੇਂਗੂ ਤੋਂ ਬਚਾਅ ਲਈ ਇਕ ਕਾਰਗਰ ਹਥਿਆਰ ਹੈ ਕਿਉਂਕਿ ਜੇਕਰ ਹਰ ਪਰਿਵਾਰ ਡੇਂਗੂ ਦੇ ਮੱਛਰ ਪੈਦਾ ਹੋਣ ਦੇ ਕਾਰਨਾਂ ਸਬੰਧੀ ਜਾਗਰੂਕ ਹੋ ਜਾਵੇ ਤਾਂ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਮੱਛਰ ਸਾਫ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਤਾਂ ਜੋ ਡੇਂਗੂ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਸ਼ੁੱਕਰਵਾਰ ਨੂੰ ਹਰ ਵਿਅਕਤੀ ਆਪਣੇ ਕੂਲਰਾਂ, ਫਰਿੱਜ਼ਾਂ ਤੇ ਹੋਰ ਥਾਵਾਂ ਦੀ ਸਫ਼ਾਈ ਕਰੇ। ਇਸ ਮੌਕੇ ਮੋਹਨ ਸਿੰਘ, ਦਵਿੰਦਰ ਸਿੰਘ, ਵਰਿੰਦਰ ਸਿੰਘ, ਜਗਦੀਪ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ