ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਆਇਓਡੀਨ ਦੀ ਮਹੱਤਤਾ ਬਾਰੇ ਜਾਗਰੂਕਤਾ ਕੈਂਪ

ਆਇਓਡੀਨ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣੂ ਕਰਾਇਅਾ
ਆਇਓਡੀਨ ਦੀ ਮਹੱਤਤਾ ਬਾਰੇ ਜਾਗਰੂਕ ਕਰਦੇ ਹੋਏ ਸਿਹਤ ਕਰਮੀ। 
Advertisement

ਇਥੋਂ ਦੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਆਇਓਡੀਨ ਦੀ ਮਹੱਤਤਾ ਸਬੰਧੀ ਜਾਗਰੂਕਤਾ ਕੈਂਪ ਕਰਵਾਇਆ ਗਿਆ। ਇਸ ਮੌਕੇ ਆਇਓਡੀਨ ਦੀ ਮਹੱਹਤਾ ਤੇ ਇਸ ਦੀ ਘਾਟ ਕਾਰਨ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਗਿਆ। ਡਾ. ਸਿੱਧੂ ਨੇ ਕਿਹਾ ਕਿ ਆਇਓਡੀਨ ਇੱਕ ਮਹੱਤਵਪੂਰਨ ਸੂਖਮ ਪੋਸ਼ਟਿਕ ਤੱਤ ਹੈ ਜੋ ਆਮ ਮਨੁੱਖ ਦੇ ਸਰੀਰਕ ਵਾਧੇ ਅਤੇ ਵਿਕਾਸ ਲਈ ਜ਼ਰੂਰੀ ਹੈ। ਬੱਚਿਆਂ ਅਤੇ ਵੱਡਿਆਂ ਵਿਚ ਆਇਓਡੀਨ ਦੀ ਘਾਟ ਗਿੱਲੜ ਰੋਗ, ਘੱਟ ਬੁੱਧੀ, ਸਰੀਰਕ ਸਮੱਸਿਆਵਾਂ ਅਤੇ ਮਾਨਸਿਕ ਕਮਜ਼ੋਰੀ ਦਾ ਕਾਰਨ ਬਣ ਸਕਦੀ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਵਿੱਚ ਆਇਓਡੀਨ ਦੀ ਘਾਟ ਕਾਰਨ ਗਰਭ ਵਿੱਚ ਪਲ ਰਹੇ ਬੱਚੇ ਨੂੰ ਆਇਓਡੀਨ ਦੀ ਸਹੀ ਮਾਤਰਾ ਨਾ ਮਿਲਣ ਕਾਰਨ ਗਰਭਪਾਤ ਹੋ ਸਕਦਾ ਹੈ ਅਤੇ ਬੱਚੇ ਦਾ ਸਰੀਰਕ, ਮਾਨਸਿਕ ਵਿਕਾਸ ਵੀ ਰੁੱਕ ਜਾਂਦਾ ਹੈ। ਆਇਓਡੀਨ ਦੀ ਘਾਟ ਨਾਲ ਬੋਲਾਪਣ, ਭੰਗਾਪਣ, ਬੋਣਾਪਣ, ਸਰੀਰ ਦੇ ਵਿਕਾਸ ਵਿੱਚ ਰੁਕਾਵਟ ਆਦਿ ਬਿਮਾਰੀਆਂ ਵੀ ਹੋ ਸਕਦੀਆਂ ਹਨ। ਡਾ. ਚਿਰਾਗ ਸੋਮਰਾ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਆਇਓਡੀਨ ਯੁਕਤ ਨਮਕ ਦੀ ਹੀ ਵਰਤੋਂ ਹੀ ਕੀਤੀ ਜਾਵੇ। ਇਸ ਮੌਕੇ ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ, ਅਰੁਣਦੀਪ ਕੌਰ, ਕਮਲਜੀਤ ਕੌਰ ਅਤੇ ਜਗਦੀਪ ਕੌਰ ਆਦਿ ਹਾਜ਼ਰ ਸਨ।

Advertisement
Advertisement
Show comments