ਵਿਸ਼ਵ ਦ੍ਰਿਸ਼ਟੀ ਦਿਵਸ ਸਬੰਧੀ ਜਾਗਰੂਕਤਾ ਕੈਂਪ
ਅੱਜ ਇਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਅੱਖਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਮੁੱਖ ਉਦੇਸ਼...
ਅੱਜ ਇਥੋਂ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਅੱਖਾਂ ਦੀ ਦੇਖਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਮੁੱਖ ਉਦੇਸ਼ ਲੋਕਾਂ ਵਿੱਚ ਅੱਖਾਂ ਦੀ ਸਿਹਤ, ਦ੍ਰਿਸ਼ਟੀ ਦੇ ਮਹੱਤਵ ਅਤੇ ਅੰਨ੍ਹੇਪਣ ਦੀ ਰੋਕਥਾਮ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਅੱਖਾਂ ਦੀ ਦੇਖਭਾਲ ਲਈ ਪੋਸ਼ਟਿਕ ਭੋਜਨ ਜਿਵੇਂ ਕਿ ਗਾਜਰ, ਹਰੀਆਂ ਪੱਤੇਦਾਰ ਸਬਜ਼ੀਆਂ, ਦਾਲਾਂ, ਮੇਵੇ ਦੀ ਉੱਚਿਤ ਮਾਤਰਾ ਵਿੱਚ ਵਰਤੋਂ ਬੜੀ ਮਹੱਤਵਪੂਰਨ ਹੈ। ਅੱਖਾਂ ਬੜੀਆ ਅਨਮੋਲ ਹਨ ਪਰ ਸਮਾਰਟਫੋਨ, ਕੰਪਿਊਟਰ ਅਤੇ ਟੀ.ਵੀ ਸਕਰੀਨਾਂ ਦੀ ਵੱਧ ਵਰਤੋਂ ਕਾਰਨ ਅੱਖਾਂ ਤੇ ਦਬਾਅ ਵੱਧ ਰਿਹਾ ਹੈ ਜਿਸ ਕਾਰਨ ਨਜ਼ਰ ਕਮਜ਼ੋਰ ਹੋਣਾ, ਅੱਖਾਂ ਸੁੱਕਣ ਜਾਂ ਦਰਦ ਹੋਣ ਦੀ ਸਮੱਸਿਆ ਹੋ ਸਕਦੀ ਹੈ। ਇਸ ਲਈ ਘੱਟੋਂ-ਘੱਟ ਹਰ 20 ਮਿੰਟ ਬਾਅਦ ਅੱਖਾਂ ਕੁੱਝ ਸਮੇਂ ਲਈ ਅਰਾਮ ਜ਼ਰੂਰ ਦੇਣਾ ਚਾਹੀਦਾ ਹੈ, ਸਮੇਂ ਸਿਰ ਅੱਖਾਂ ਦੀ ਜਾਂਚ ਕਰਵਾਉਣ ਨਾਲ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਇਸ ਮੌਕੇ ਪਰਮਜੀਤ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।