ਮਾਨੂੰਪੁਰ ’ਚ ਜਾਗਰੂਕਤਾ ਕੈਂਪ ਲਾਇਆ
ਨਿੱਜੀ ਪੱਤਰ ਪ੍ਰੇਰਕ ਖੰਨਾ, 7 ਜੁਲਾਈ ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠਾਂ ਵਿਸ਼ਵ ਜੂਨੋਸਿਸ ਦਿਵਸ ਮਨਾਇਆ ਗਿਆ। ਇਸ ਮੌਕੇ...
Advertisement
ਨਿੱਜੀ ਪੱਤਰ ਪ੍ਰੇਰਕ
ਖੰਨਾ, 7 ਜੁਲਾਈ
Advertisement
ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਐੱਸਐੱਮਓ ਡਾ. ਜਸਦੇਵ ਸਿੰਘ ਦੀ ਅਗਵਾਈ ਹੇਠਾਂ ਵਿਸ਼ਵ ਜੂਨੋਸਿਸ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਪਾਲਤੂ ਜਾਨਵਰਾਂ ਦਾ ਸਹੀ ਅਤੇ ਸਮੇਂ ਸਿਰ ਪਸ਼ੂ ਚਕਿਤਸਕ ਕੋਲੋਂ ਨਿਰੀਖਣ ਕਰਵਾ ਕੇ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਜਾਨਵਾਰਾਂ ਦੇ ਮਲ-ਮੂਤਰ ਅਤੇ ਜੇਰ ਆਦਿ ਦਾ ਸਹੀ ਤਰੀਕੇ ਨਿਬੇੜਾ ਕੀਤਾ ਜਾਵੇ ਅਤੇ ਰੋਗੀ ਪਸ਼ੂਆਂ ਨੂੰ ਸਿਹਤਮੰਤ ਪਸ਼ੂਆਂ ਤੋਂ ਵੱਖਰਾ ਰੱਖਿਆ ਜਾਵੇ। ਇਸ ਮੌਕੇ ਰੁਪਿੰਦਰ ਕੌਰ, ਗੁਰਜੰਟ ਸਿੰਘ ਅਤੇ ਰਾਜਵਿੰਦਰ ਕੌਰ ਹਾਜ਼ਰ ਸਨ।
Advertisement
×