ਖੰਨਾ: ਪਿੰਡ ਮਾਨੂੰਪੁਰ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠ ਵਿਸ਼ਵ ਆਬਾਦੀ ਦਿਵਸ ਸਬੰਧੀ ਚਲਾਈ ਜਾ ਰਹੀ ਪਰਿਵਾਰ ਨਿਯੋਜਨ ਮੁਹਿੰਮ ਅਧੀਨ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਗੁਰਦੀਪ ਸਿੰਘ ਨੇ ਦੱਸਿਆ ਕਿ ਸਿਹਤ ਸੈਟਰਾਂ ਦੇ ਸਟਾਫ਼ ਵੱਲੋਂ ਰੋਜ਼ਾਨਾ ਯੋਗ ਜੋੜਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 11 ਤੋਂ 24 ਜੁਲਾਈ ਤੱਕ ਜਨਸੰਖਿਆ ਸਥਿਰਤਾ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਅਧੀਨ ਤੈਅਸ਼ੁਦਾ ਸਰਕਾਰੀ ਹਸਪਤਾਲਾਂ ਵਿੱਚ ਨਸਬੰਦੀ ਅਤੇ ਨਲਬੰਦੀ ਦੇ ਕੇਸ ਕੀਤੇ ਜਾਣਗੇ। ਇਸ ਮੌਕੇ ਬੀਨਾ ਰਾਣੀ, ਰਣਜੀਤ ਕੌਰ, ਅਮਿਤ ਕੁਮਾਰ, ਮੰਜੂ ਅਰੋੜਾ, ਲਖਵੀਰ ਕੌਰ, ਸੰਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ ਤੇ ਗੁਰਮੀਤ ਕੌਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ