DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਸ਼ੁਰੂ

ਵਿਸ਼ੇਸ਼ ਵੈਨ ਰਾਹੀਂ ਕੀਤਾ ਜਾ ਰਿਹੈ ਜਾਗਰੂਕ

  • fb
  • twitter
  • whatsapp
  • whatsapp
featured-img featured-img
ਅਹਿਮਦਗੜ੍ਹ ਵਿੱਚ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਦੇ ਹੋਏ ਸੰਸਥਾ ਦੇ ਮੈਂਬਰ।
Advertisement

ਇੱਥੋਂ ਦੀ ਬ੍ਰਹਮਕੁਮਾਰੀ ਸੰਸਥਾ ਦੇ ਮਾਊਂਟ ਆਬੂ ਮੁੱਖ ਦਫ਼ਤਰ ਵੱਲੋਂ ਪੂਰੇ ਦੇਸ਼ ਵਿੱਚ ਨਸ਼ਾ ਮੁਕਤੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਲ਼ਾਕੇ ਵਿੱਚ ਇਸਦਾ ਆਗਾਜ਼ ਸਥਾਨਕ ਪੁਰਾਣੀ ਦਾਣਾ ਮੰਡੀ ਤੋਂ ਕੀਤਾ ਗਿਆ। ਇਸ ਸਬੰਧ ਵਿੱਚ ਇੱਕ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀ ਵੈਨ ਰਾਹੀਂ ਆਡੀਓ-ਵਿਜ਼ੂਅਲ ਪ੍ਰੋਗਰਾਮ ਰਾਹੀਂ ਆਮ ਲੋਕਾਂ ਨੂੰ ਨਸ਼ੇ ਦੇ ਕੋਹੜ ਤੇ ਬੁਰੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ। ਵੱਖ-ਵੱਖ ਵਰਗਾਂ ਦੇ ਵਿਅਕਤੀਆਂ ਵੱਲੋਂ ਸ਼ਰਾਬ, ਨਸ਼ੀਲੀਆਂ ਦਵਾਈਆਂ ਤੇ ਤੰਬਾਕੂ ਦੇ ਰੁਝਾਨ ਬਾਰੇ ਚਿੰਤਾ ਜ਼ਾਹਿਰ ਕਰਦੀਆਂ ਵੀਡੀਓ ਰਾਹੀਂ ਮਾਡਲ ਦਿਖਾ ਕੇ ਵਿਦਿਆਰਥੀਆਂ, ਮਜ਼ਦੂਰਾਂ, ਕਿਸਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਦੀ ਬਜਾਏ ਅਧਿਆਤਮ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ। ਪ੍ਰਾਜੈਕਟ ਕੋਆਰਡੀਨੇਟਰ ਡਾ ਹਿਮਾਂਸ਼ੂ ਗੇਇਲ ਨੇ ਦੱਸਿਆ ਕਿ ਪੂਰੇ ਭਾਰਤ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਦਾ ਪੰਜਾਬ ਵਿੱਚ ਦੋ ਦਿਨ ਪਹਿਲਾਂ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੰਡੀ ਦਿਖਾ ਕੇ ਉਦਘਾਟਨ ਕੀਤਾ ਗਿਆ ਸੀ।

Advertisement
Advertisement
×