ਪਰਾਲੀ ਸਾੜਨ ਦੇ ਮਾੜੇ ਭਾਵਾਂ ਬਾਰੇ ਜਾਗਰੂਕਤਾ ਮੁਹਿੰਮ
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਸਮਰਾਲਾ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਦੀ ਅਗਵਾਈ ਵਿੱਚ ਪਰਾਲੀ ਸਾੜਨ ਤੋਂ ਗੁਰੇਜ਼ ਕਰੋ ਮੁਹਿੰਮ ਸਬੰਧੀ ਜਾਣਕਾਰੀ ਭਰਪੂਰ ਗਤੀਵਿਧੀਆਂ ਕਰਵਾਈਆਂ ਗਈਆਂ। ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਇਨ੍ਹਾਂ ਗਤੀਵਿਧੀਆਂ ਦਾ ਮੁੱਖ ਉਦੇਸ਼ ਸਮਾਜ ਵਿੱਚ ਝੋਨੇ ਦੀ ਪਰਾਲੀ ਸਾੜਨ ਕਾਰਨ ਕੁਦਰਤੀ ਵਾਤਾਵਰਨ ਅਤੇ ਧਰਤੀ ਉੱਤੇ ਰਹਿਣ ਵਾਲੇ ਜੀਵ- ਜੰਤੂਆਂ ਉੱਪਰ ਪੈਣ ਵਾਲੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਕੇ ਵਾਤਾਵਰਨ ਅਨੁਕੂਲ ਕਾਰਜ ਵਿਧੀਆਂ ਨੂੰ ਅਪਣਾਉਣ ਦੀ ਰੁਚੀ ਪੈਦਾ ਕਰਨ ਲਈ ਉਤਸ਼ਾਹਿਤ ਕਰਨਾ ਸੀ। ਸਕੂਲ ਦੇ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਭਾਸ਼ਣ ਮੁਕਾਬਲੇ, ਪੋਸਟਰ, ਚਾਰਟ ਬਣਾਉਣੇ ਅਤੇ ਲੇਖ, ਸਲੋਗਨ ਲਿਖਣੇ ਆਦਿ ਗਤੀਵਿਧੀਆਂ ਕਰਕੇ ਲੋਕਾਂ ਵਿੱਚ ਝੋਨੇ ਦੀ ਪਰਾਲੀ ਸਾੜਨ ਦੇ ਵਧਦੇ ਰੁਝਾਨ ਕਾਰਨ ਧਰਤੀ ਦੇ ਵਾਤਾਵਰਨ ਉੱਤੇ ਪੈਂਦੇ ਨਕਰਾਤਮਕ ਪ੍ਰਾਭਾਵਾਂ ਬਾਰੇ ਜਾਗਰੂਕ ਕਰਨ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਜ਼ਿੰਮੇਵਾਰ ਨਾਗਰਿਕ ਬਣ ਕੇ ਵਾਤਾਵਰਨ ਦੀ ਰੱਖਿਆ ਕਰਨ ਵਿੱਚ ਲੋੜੀਂਦਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ।