ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਮੁਫ਼ਤ ਬਾਇਓ ਡੀਕੰਪੋਜ਼ਰ ਵੰਡੇ ਗਏ, ਤਾਂ ਜੋ ਪਰਾਲੀ ਨੂੰ ਸਾੜਨ ਦੀ ਥਾਂ ਉਸ ਨੂੰ ਖੇਤ ਵਿੱਚ ਕੁਦਰਤੀ ਤਰੀਕੇ...
Advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਕਿਸਾਨਾਂ ਨੂੰ ਮੁਫ਼ਤ ਬਾਇਓ ਡੀਕੰਪੋਜ਼ਰ ਵੰਡੇ ਗਏ, ਤਾਂ ਜੋ ਪਰਾਲੀ ਨੂੰ ਸਾੜਨ ਦੀ ਥਾਂ ਉਸ ਨੂੰ ਖੇਤ ਵਿੱਚ ਕੁਦਰਤੀ ਤਰੀਕੇ ਨਾਲ ਖਾਦ ਵਜੋਂ ਤਬਦੀਲ ਕੀਤਾ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸਤਿੰਦਰ ਕੌਰ ਅਤੇ ਸਹਾਇਕ ਤਕਨਾਲੋਜੀ ਮੈਨੇਜਰ ਮਨਵੀਰ ਸਿੰਘ ਵੱਲੋਂ ਕਿਸਾਨ ਲਪਿੰਦਰ ਸਿੰਘ (ਪਿੰਡ ਮਾਣਕ ਮਾਜਰਾ) ਦੇ ਖੇਤਾਂ ਵਿੱਚ 8 ਏਕੜ ਦੇ ਖੇਤਰਫਲ ‘ਤੇ ਬਾਇਓ ਡੀਕੰਪੋਜ਼ਰ ਦੇ ਟਰਾਇਲ ਕਰਵਾਏ ਗਏ। ਇਸ ਦੌਰਾਨ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਬਾਇਓ ਡੀਕੰਪੋਜ਼ਰ ਦੀ ਵਰਤੋਂ ਲਈ ਪ੍ਰੇਰਿਆ ਗਿਆ। ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਦੇ ਆਧੁਨਿਕ ਉਪਕਰਨਾਂ ਦੀ ਕਿਸਾਨ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਮਲਚਰ ਆਦਿ ਮਸ਼ੀਨਾਂ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧ ਕਰ ਸਕਦੇ ਹਨ।
Advertisement
Advertisement
×