ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਾਸਟਰ ਤਾਰਾ ਸਿੰਘ ਕਾਲਜ ਵਿੱਚ ਜਾਗਰੂਕਤਾ ਸਮਾਗਮ

ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਦੱਸਿਆ
ਤਿਆਰ ਕੀਤੇ ਸਾਮਾਨ ਨਾਲ ਵਿਦਿਆਰਥਣਾਂ ਤੇ ਪ੍ਰਿੰਸੀਪਲ ਕਿਰਨਦੀਪ ਕੌਰ। -ਫੋਟੋ: ਵਰਮਾ
Advertisement

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ ਵੱਲੋਂ ਗਾਂਧੀ ਜਯੰਤੀ ਨੂੰ ਸਮਰਪਿਤ ਸਮਾਗਮ ਦੌਰਾਨ ਵਿਦਿਆਰਥਣਾਂ ਨੇ ਲੋਕਾਂ ਨੂੰ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਜਾਗਰੂਕ ਕੀਤਾ। ਕਾਲਜ ਦੇ ਐਮਐਸਸੀ ਫੈਸ਼ਨ ਡਿਜ਼ਾਈਨ ਅਤੇ ਮੈਨੇਜਮੈਂਟ ਦੀਆਂ ਵਿਦਿਆਰਥਣਾਂ ਨੇ, ਗ੍ਰਹਿ ਵਿਗਿਆਨ ਵਿਭਾਗ ਦੀ ਮੁਖੀ ਸ੍ਰੀਮਤੀ ਅਵੀਨਿੰਦਰ ਕੌਰ ਦੀ ਅਗਵਾਈ ਹੇਠ ਕਾਲਜ ਦੇ ਐਨਐਸਐਸ ਯੂਨਿਟ ਦੇ ਸਹਿਯੋਗ ਨਾਲ ਸਾਦਗੀ, ਸਥਿਰਤਾ ਅਤੇ ਸਵੈ-ਨਿਰਭਰਤਾ ਦੇ ਗਾਂਧੀਵਾਦੀ ਮੁੱਲਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਗਤੀਵਿਧੀ ਦਾ ਆਯੋਜਨ ਕੀਤਾ। ਇਸ ਮੌਕੇ ਵਿਦਿਆਰਥਣਾਂ ਨੇ ਹੱਥ ਨਾਲ ਬਣੇ ਵਾਤਾਵਰਨ-ਅਨੁਕੂਲ ਬੈਗ ਤਿਆਰ ਕੀਤੇ ਅਤੇ ਪਲਾਸਟਿਕ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਈ। ਉਨ੍ਹਾਂ ਸਮਾਜ ਨੂੰ ਟਿਕਾਊ ਬਦਲ ਅਪਣਾਉਣ ਲਈ ਉਤਸ਼ਾਹਿਤ ਕੀਤਾ। ਫੈਸ਼ਨ ਡਿਜ਼ਾਈਨਿੰਗ ਦੀਆਂ ਵਿਦਿਆਰਥਣਾਂ ਨੇ ਐਨਐਸਐਸ ਵਿਦਿਆਰਥੀਆਂ ਨੂੰ ਵਾਤਾਵਰਣ-ਅਨੁਕੂਲ ਬੈਗ ਬਣਾਉਣ ਲਈ ਸਿਖਲਾਈ ਦਿੱਤੀ। ਐਨਐਸਐਸ ਇੰਚਾਰਜ ਡਾ. ਸੰਗੀਤਾ ਅਤੇ ਡਾ. ਬੇਅੰਤ ਨੇ ਵਿਦਿਆਰਥਣਾਂ ਨੂੰ ਨੇਕ ਕਾਰਜ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰਾਂ ਨੇ ਵਿਦਿਆਰਥਣਾਂ, ਫੈਕਲਟੀ ਅਤੇ ਐਨਐਸਐਸ ਯੂਨਿਟਾਂ ਦੇ ਵਾਤਾਵਰਨ ਜਾਗਰੂਕਤਾ ਵਿੱਚ ਸਾਰਥਕ ਯੋਗਦਾਨ ਪਾਉਣ ਦੇ ਯਤਨਾਂ ਦੀ ਸ਼ਲਾਘਾ ਕੀਤੀ।

Advertisement

Advertisement
Show comments