ਟੀ ਬੀ ਦੀ ਰੋਕਥਾਮ ਲਈ ਜਾਗਰੂਕਤਾ ਪ੍ਰੋਗਰਾਮ
ਇਥੋਂ ਦੇ ਏ ਐੱਸ ਗਰੁੱਪ ਆਫ਼ ਇੰਸਟੀਚਿਊਟਸ ਵਿਚ ਰੈੱਡ ਰਿਬਨ ਕਲੱਬ ਅਤੇ ਐੱਨ ਐੱਸ ਐੱਸ ਯੂਨਿਟ ਵੱਲੋਂ ਟੀ ਬੀ ਰੋਕਥਾਮ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾ. ਦੀਪਾਲੀ ਕੌਸ਼ਲ ਨੇ ਵਿਦਿਆਰਥੀਆਂ ਨੂੰ ਟੀ ਬੀ ਲੱਛਣਾਂ, ਕਾਰਨਾਂ, ਬਚਾਅ ਅਤੇ ਸਮੇਂ-ਸਿਰ ਇਲਾਜ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ। ਡਾ. ਪੁਲਕਿਤ ਧੀਮਾਨ ਨੇ ਦੱਸਿਆ ਕਿ ਟੀ ਬੀ ਇਲਾਜਯੋਗ ਬਿਮਾਰੀ ਹੈ ਅਤੇ ਜੇਕਰ ਸਮੇਂ ਸਿਰ ਇਲਾਜ ਕੀਤਾ ਜਾਵੇ ਤਾਂ ਕੋਈ ਵੀ ਵਿਅਕਤੀ ਠੀਕ ਹੋ ਸਕਦਾ ਹੈ। ਕਾਲਜ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤ ਜਾਗਰੂਕਤਾ ਵਧਾਉਣ ਅਤੇ ਟੀ ਬੀ ਵਰਗੀਆਂ ਬਿਮਾਰੀਆਂ ਤੋਂ ਸਾਵਧਾਨ ਰਹਿਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਜਾਗਰੂਕਤਾ ਮੁਹਿੰਮ ਤਹਿਤ ਸਲੋਗਨ ਲਿਖਣ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਜਿਸ ਵਿਚ ਮਨਤਨਪ੍ਰੀਤ ਨੇ ਪਹਿਲਾ, ਆਸਥਾ ਭਾਂਬਰੀ ਨੇ ਦੂਜਾ ਅਤੇ ਸਾਹਿਲਪ੍ਰੀਤ ਤੇ ਰੀਤਿਕਾ ਨੇ ਤੀਜਾ, ਪੋਸਟਰ ਮੇਕਿੰਗ ਵਿਚ ਪ੍ਰੀਤੀ ਦਿਓਲ ਨੇ ਪਹਿਲਾ, ਰਿਆ ਨੇ ਦੂਜਾ ਅਤੇ ਮਹਿਕਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਧਮੀਜਾ, ਐਡਵੋਕੇਟ ਨਵੀਨ ਥੰਮਨ, ਰਾਜੇਸ਼ ਡਾਲੀ, ਜਤਿੰਦਰ ਦੇਵਗਨ, ਰਮਰੀਸ਼ ਵਿੱਜ ਤੇ ਹੋਰ ਹਜ਼ਰ ਸਨ।
