‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ
ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਜੁਲਾਈ
ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫਸਰ ਚਰਨਜੀਤ ਸਿੰਘ ਵੱਲੋਂ ਸ਼ਹਿਰ ਵਿਚ ਸਫ਼ਾਈ ਪ੍ਰਬੰਧਨ ਨੂੰ ਲੈ ਕੇ ਚਲਾਈ ਜਾ ਰਹੀ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ ਤਹਿਤ ਅੱਜ ਇਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸ਼ੇਸ਼ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਮਨਿੰਦਰ ਸਿੰਘ ਅਤੇ ਨਵਰੀਤ ਕੌਰ ਨੇ ਕਿਹਾ ਕਿ ਸਫ਼ਾਈ ਸਿਰਫ ਵਿਅਕਤੀਗਤ ਸਿਹਤ ਲਈ ਹੀ ਨਹੀਂ, ਸਗੋਂ ਸਮੂਹਿਕ ਭਲਾਈ ਲਈ ਵੀ ਜ਼ਰੂਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੰਦਗੀ ਦੂਸ਼ਿਤ ਵਾਤਾਵਰਨ ਤੇ ਬਿਮਾਰੀਆਂ ਨੂੰ ਜਨਮ ਦਿੰਦੀ ਹੈ, ਇਸ ਲਈ ਸਾਡੇ ਘਰ, ਸਕੂਲ ਅਤੇ ਆਸ-ਪਾਸ ਦੇ ਇਲਾਕੇ ਸਾਫ਼-ਸੁਥਰੇ ਹੋਣੇ ਚਾਹੀਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਸਫਾਈ ਅਤੇ ਸਿਹਤ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਸਿਹਤਮੰਦ ਜੀਵਨ ਜੀਊਣ ਦੀ ਪ੍ਰੇਰਣਾ ਦਿੱਤੀ ਅਤੇ ਇਸ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ। ਪ੍ਰਿੰਸੀਪਲ ਰਾਜੇਸ ਕੁਮਾਰ ਫੁੱਲ ਨੇ ਵਿਦਿਆਰਥੀਆਂ ਨੂੰ ਦਿੱਤੀ ਵਡਮੁੱਲੀ ਜਾਣਕਾਰੀ ਲਈ ਕੌਂਸਲ ਅਧਿਕਾਰੀਆਂ ਦਾ ਧੰਨਵਾਦ ਕੀਤਾ।