ਪਰਾਲੀ ਦੀ ਸੰਭਾਲ ਬਾਰੇ ਜਾਗਰੂਕ ਕੀਤਾ
ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫ਼ਾਰ ਵਿਮੈਨ ਝਾੜ ਸਾਹਿਬ ਵਿਖੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਦੀ ਅਗਵਾਈ ਹੇਠ ਹੋਮ ਸਾਇੰਸ ਵਿਭਾਗ ਦੇ ਮੁਖੀ ਡਾ. ਰਣਜੀਤ ਕੌਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ (ਪੀ ਏ ਯੂ ਲੁਧਿਆਣਾ) ਦੇ ਸਹਿਯੋਗ ਨਾਲ ਪਰਾਲੀ ਦੀ ਸਹੀ ਸੰਭਾਲ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਅਮਨਪ੍ਰੀਤ ਸਿੰਘ ਨੇ ਵਿਦਿਆਰਥਣਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥਣਾਂ ਦੇ ਸਲੋਗਨ ਲਿਖਣ ਅਤੇ ਪੋਸਟਰ ਬਣਾਉਣ ਦੇ ਮੁੁਕਾਬਲੇ ਵੀ ਕਰਵਾਏ ਗਏ। ਇਸ ਮੁਕਾਬਲੇ ਦੀ ਜੱਜਮੈਂਟ ਡਾ. ਸੁਨੀਤਾ ਕੌਸ਼ਲ, ਡਾ. ਪਰਵਿੰਦਰ ਕੌਰ ਅਤੇ ਡਾ. ਮਹੀਪਿੰਦਰ ਕੌਰ ਮੁੱਖੀ ਪੰਜਾਬੀ ਵਿਭਾਗ ਨੇ ਕੀਤੀ। ਸਲੋਗਨ ਲਿਖਣ ਵਿੱਚ ਤਰਨਜੀਤ ਕੌਰ ਨੇ ਪਹਿਲਾ, ਨਵਦੀਪ ਕੌਰ ਨੇ ਦੂਜਾ ਅਤੇ ਪ੍ਰਿਆ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਲੋਗਨ ਲਿਖਣ ਵਿੱਚ ਅੰਮ੍ਰਿਤ ਕੌਰ ਤੇ ਰਮਨੀਤ ਕੌਰ ਨੂੰ ਹੌਸਲਾ ਅਫਜ਼ਾਈ ਇਨਾਮ ਵੀ ਦਿੱਤੇ ਗਏ। ਪੋਸਟਰ ਬਣਾਉਣ ਵਿੱਚ ਪਹਿਲਾ ਸਥਾਨ ਜਸਮੀਤ ਕੌਰ ਨੇ ਦੂਜਾ ਸਥਾਨ ਗੁਰਪ੍ਰੀਤ ਕੌਰ ਅਤੇ ਸੁਖਮਨਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਗੁਰਨੂਰ ਕੌਰ ਅਤੇ ਮਹਿਕਜੋਤ ਕੌਰ ਨੂੰ ਹੌਸਲਾ ਅਫ਼ਜਾਈ ਇਨਾਮ ਵੀ ਦਿੱਤੇ ਗਏ। ਡਾ. ਰਣਜੀਤ ਕੌਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਆਏ ਮਾਹਿਰਾ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
