ਡੇਂਗੂ ਤੋਂ ਬਚਾਅ ਲਈ ਜਾਗਰੂਕ ਕੀਤਾ
ਇਥੇ ਸੀ ਐੱਚ ਸੀ ਹਠੂਰ ਅਧੀਨ ਆਉਂਦੇ ਪਿੰਡ ਚੀਮਨਾ ਵਿੱਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਇਥੇ ਵਿਸ਼ੇਸ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਨੇ ਹਫਤਾਵਾਰੀ ਡੇਂਗੂ...
Advertisement
ਇਥੇ ਸੀ ਐੱਚ ਸੀ ਹਠੂਰ ਅਧੀਨ ਆਉਂਦੇ ਪਿੰਡ ਚੀਮਨਾ ਵਿੱਚ ਡੇਂਗੂ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਇਥੇ ਵਿਸ਼ੇਸ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਅਮਨ ਸ਼ਰਮਾ ਨੇ ਹਫਤਾਵਾਰੀ ਡੇਂਗੂ ਬਚਾਅ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗਠਿਤ ਕੀਤੀ ਵਿਸ਼ੇਸ ਡੇਂਗੂ ਟੀਮ ਨੇ ਪਿੰਡ ਚੀਮਨਾ ਦੇ ਘਰ-ਘਰ ਜਾਏਗੀ। ਟੀਮ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਅਤੇ ਇਲਾਜ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਪਿੰਡ ਵਿੱਚ ਧੂੰਏਂ ਵਾਲੀ ਸਪਰੇਅ ਦਾ ਵੀ ਪ੍ਰਬੰਧ ਕੀਤਾ ਗਿਆ। ਟੀਮ ਇੰਸਪੈਕਟਰ ਬਲਬੀਰ ਸਿੰਘ ਅਤੇ ਬਲਾਕ ਐਜੂਕੇਟਰ ਕੁਲਜੀਤ ਸਿੰਘ ਨੇ ਦੱਸਿਆ ਕਿ ਐਂਟੀ ਡੇਂਗੂ ਡਰਾਈਵ ਸਿਰਲੇਖ ਹੇਠ ਇਹ ਮੁਹਿੰਮ ਚਲਾਈ ਗਈ ਹੈ।
Advertisement
Advertisement
