ਲਹਿਲ ਸਕੂਲ ’ਚ ਜਾਗਰੂਕਤਾ ਰੈਲੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਥ ਅਗੇਂਸਟ ਡਰੱਗਜ਼’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਵਿੱਚ ਸੀ ਜੇ ਐੱਮ ਪਾਇਲ ਜੱਜ ਹਿਮਾਨੀ ਦੀ ਅਗਵਾਈ ਵਿੱਚ ਜਾਗਰੂਕਤਾ ਰੈਲੀ ਕੀਤੀ ਗਈ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਜੱਜ ਹਿਮਾਨੀ ਨੇ ਕਿਹਾ ਕਿ...
Advertisement
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ‘ਯੂਥ ਅਗੇਂਸਟ ਡਰੱਗਜ਼’ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਲ ਵਿੱਚ ਸੀ ਜੇ ਐੱਮ ਪਾਇਲ ਜੱਜ ਹਿਮਾਨੀ ਦੀ ਅਗਵਾਈ ਵਿੱਚ ਜਾਗਰੂਕਤਾ ਰੈਲੀ ਕੀਤੀ ਗਈ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਗਈ। ਜੱਜ ਹਿਮਾਨੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਟੋਲ ਫਰੀ ਨੰਬਰ 15100 ਦੀ ਵੱਧ ਤੋਂ ਵੱਧ ਵਰਤੋਂ ਦੀ ਅਪੀਲ ਕੀਤੀ। ਰੈਲੀ ਦੌਰਾਨ ਸਕੂਲੀ ਬੱਚਿਆਂ ਨੇ ਨਸ਼ਿਆਂ ਖ਼ਿਲਾਫ਼ ਨਾਅਰੇ ਲਗਾਏ ਗਏ। ਇਸ ਮੌਕੇ ਸਕੂਲ ਮੁਖੀ ਅਤੇ ਸਟੇਟ ਐਵਾਰਡੀ ਗੋਪਾਲ ਸਿੰਘ ਮਾਣਕਮਾਜਰਾ, ਜਸਵੀਰ ਸਿੰਘ, ਨਵਦੀਪ ਕੌਰ, ਪਲਵਿੰਦਰ ਸਿੰਘ, ਕੁਲਦੀਪ ਕੌਰ ਰੌਸ਼ੀਆਣਾ, ਆਤਮਦੀਪ ਕੌਰ, ਐਡਵੋਕੇਟ ਜਗਜੀਤ ਸਿੰਘ ਕੰਗ, ਮਨਪ੍ਰੀਤ ਸਿੰਘ ਜੱਖੂ, ਗੁਰਿੰਦਰਪਾਲ ਕੌਰ ਰਟੌਲ ਅਤੇ ਰਮਨਪ੍ਰੀਤ ਕੌਰ ਹਾਜ਼ਰ ਸਨ।
Advertisement
Advertisement
